ਚੰਡੀਗੜ੍ਹ, 31 ਅਗਸਤ 2024: ਤਨਖ਼ਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ (Sukhbir Singh Badal) ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਹਨ | ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ ਅਤੇ ਗੁਲਜ਼ਾਰ ਸਿੰਘ ਰਣੀਕੇ ਸਮੇਤ ਕਈ ਆਗੂ ਪੁੱਜੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਸਪੱਸ਼ਟੀਕਰਨ ਦੇਣ ਲਈ 15 ਦਿਨਾਂ ਦਾ ਸਮਾਂ ਦਿੱਤਾ ਸੀ।
ਪੰਜਾਬ ਸਿੰਘ ਸਹਿਬਾਨਾਂ ਦੀ ਹਾਜ਼ਰੀ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੁਣਾਏ ਗਏ ਫੈਸਲੇ ‘ਚ ਜਥੇਦਾਰ ਨੇ ਕਿਹਾ ਸੀ ਕਿ ਜਦੋਂ ਤੱਕ ਸੁਖਬੀਰ ਸਿੰਘ ਬਾਦਲ 2007 ਤੋਂ 2017 ਤੱਕ ਸਾਬਕਾ ਅਕਾਲੀ ਸਰਕਾਰ ਦੌਰਾਨ ਹੋਈਆਂ ਭੁੱਲਾਂ ਅਤੇ ਗੁਨਾਹਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆਪਣੇ ਆਪ ਨੂੰ ਸਿੱਖ ਵਜੋਂ ਪੇਸ਼ ਕਰਕੇ ਸਿੱਖ ਪੰਥ ਤੋਂ ਜਨਤਕ ਤੌਰ ‘ਤੇ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਉਨ੍ਹਾਂ ਨੂੰ ਤਨਖ਼ਾਹੀਆ ਦਿੱਤਾ ਜਾਂਦਾ ਹੈ |