ਚੰਡੀਗੜ੍ਹ 04 ਸਤੰਬਰ 2024: ਕੈਨੇਡਾ (Canada) ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਇੱਕ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। 26 ਸਾਲਾ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਵਾਸੀ ਪ੍ਰੀਤ ਨਗਰ ਫਗਵਾੜਾ ਕਰੀਬ 5 ਸਾਲ ਪਹਿਲਾਂ ਕੈਨੇਡਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਰਜਤ ਜਦੋਂ ਕੱਲ੍ਹ ਘਰੋਂ ਕੰਮ ’ਤੇ ਜਾਣ ਲਈ ਨਿਕਲਿਆ ਤਾਂ ਰਸਤੇ ‘ਚ ਇੱਕ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ‘ਚ ਉਸਦੀ ਮੌਤ ਹੋ ਗਈ। ਇਹ ਹਾਦਸਾ ਕੈਨੇਡਾ (Canada) ਦੇ ਬਰੈਂਪਟਨ ‘ਚ ਵਾਪਰਿਆ ਹੈ ।ਜਿਵੇਂ ਹੀ ਇਹ ਦੁੱਖਦਾਈ ਖ਼ਬਰ ਇਲਾਕੇ ‘ਚ ਪੁੱਜੀ ਤਾਂ ਪੂਰੇ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ।