ਚੰਡੀਗੜ੍ਹ, 4 ਸਤੰਬਰ 2024: ਪੰਜਾਬ ਵਿਧਾਨ ਸਭਾ (Punjab Vidhan Sabha) ਨੇ ਅੱਜ ਮੌਨਸੂਨ ਇਜਲਾਸ ਦੌਰਾਨ 4 ਅਹਿਮ ਬਿੱਲ ਪਾਸ ਕੀਤੇ ਹਨ | ਇਨ੍ਹਾਂ ‘ਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ |
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ‘ਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ ਪੇਸ਼ ਕੀਤਾ | ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024 ਪੇਸ਼ ਕੀਤਾ | ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਪੇਸ਼ ਕੀਤਾ ਹੈ । ਪੰਜਾਬ ਵਿਧਾਨ ਸਭਾ ‘ਚ ਇਹ ਤਿੰਨ ਬਿੱਲ ਸਰਬਸੰਮਤੀ ਨਾਲ ਪਾਸ ਹੋਏ ਹਨ =।
ਇਸਦੇ ਨਾਲ ਹੀ ਚੌਥਾ ਬਿੱਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਪੇਸ਼ ਕੀਤਾ ਜੋ ਵਿਧਾਨ ਸਭਾ (Punjab Vidhan Sabha) ‘ਚ ਬਹੁਮਤ ਨਾਲ ਪਾਸ ਹੋ ਗਿਆ।