ਚੰਡੀਗੜ੍ਹ, 04 ਸਤੰਬਰ 2024: ਪੰਜਾਬ ਸਰਕਾਰ ਵੱਲੋਂ ਭਲਕੇ ਯਾਨੀ ਵੀਰਵਾਰ ਨੂੰ ਕੌਮੀ ਅਧਿਆਪਕ ਦਿਹਾੜੇ (National Teachers’ Day) ਮੌਕੇ 77 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ 55 ਅਧਿਆਪਕਾਂ ਨੂੰ ਸਟੇਟ ਟੀਚਰ ਐਵਾਰਡ, 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ, 5 ਅਧਿਆਪਕਾਂ ਨੂੰ ਸਪੈਸ਼ਲ ਟੀਚਰ ਐਵਾਰਡ ਅਤੇ 7 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਦਿੱਤੇ ਜਾਣਗੇ।