ਫਗਵਾੜਾ: ਨੌਜਵਾਨ ਦੀ CANADA ‘ਚ ਕਾਰ ਹਾਦਸੇ ਨਾਲ ਮੌ+ਤ

ਫਗਵਾੜਾ 5 ਸਤੰਬਰ 2024: ਫਗਵਾੜਾ ਦੇ ਪ੍ਰੀਤ ਨਗਰ ਇਲਾਕੇ ਵਿੱਚ ਅੱਜ ਸੋਗ ਦੀ ਲਹਿਰ ਫੈਲ ਗਈ। ਜਦੋਂ ਸ਼ਹਿਰ ਦੇ ਇੱਕ ਨੌਜਵਾਨ ਦੀ ਕੈਨੇਡਾ(CANADA ) ਵਿੱਚ ਇੱਕ ਸੜਕ ਹਾਦਸੇ( ROAD ACCIDENT) ਵਿੱਚ ਮੌਤ (DEATH) ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਵਾਸੀ ਪਰਿਵਾਰ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਬਰੈਂਪਟਨ ਵਿੱਚ ਰਹਿ ਰਿਹਾ ਸੀ। ਉੱਥੇ ਹੀ ਰਜਤ ਕੁਮਾਰ ਦੇ ਪਰਿਵਾਰਕ ਮੈਂਬਰਾਂ (FAMILY MEMBERS) ਨੇ ਦੱਸਿਆ ਕਿ ਰਜਤ ਦੀ ਅੱਜ ਕੈਨੇਡਾ ਵਿੱਚ ਮੌਤ ਹੋ ਗਈ ਜਦੋਂ ਉਹ ਆਪਣੀ ਕਾਰ ਵਿੱਚ ਕੰਮ ’ਤੇ ਜਾ ਰਿਹਾ ਸੀ। ਉਸ ਦੀ ਕਾਰ ਨੂੰ ਇਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

ਇਲਾਕੇ ਦੀ ਸਾਬਕਾ ਕੌਂਸਲਰ ਬੀਬੀ ਸਰਬਜੀਤ ਕੌਰ ਨੇ ਦੱਸਿਆ ਕਿ ਰਜਤ ਕੁਮਾਰ 2019 ਵਿੱਚ ਕੈਨੇਡਾ ਗਿਆ ਸੀ। ਪਰ ਕਿਸੇ ਨੇ ਸੋਚਿਆ ਵੀ ਨਹੀਂ ਸੀ ਕਿ ਅਜਿਹਾ ਦਿਨ ਵੀ ਆਵੇਗਾ ਜਦੋਂ ਪਰਿਵਾਰ ਨੂੰ ਕੈਨੇਡਾ ਵਿਚ ਇਸ ਤਰ੍ਹਾਂ ਉਸ ਦੀ ਮੌਤ ਦੀ ਸੂਚਨਾ ਮਿਲੇਗੀ।

 

Scroll to Top