CM ਮਾਨ ਨੇ ਨੈਬੂਲਾ ਗਰੁੱਪ ਆਫ਼ ਕੰਪਨੀਜ਼ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ 7 ਸਤੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੈਬੂਲਾ ਗਰੁੱਪ ਆਫ ਕੰਪਨੀਜ਼ (Nebula Group of Companies) ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਜਾਣਕਾਰੀ ਵੀ ਦਿੱਤੀ ਹੈ।

ਮਾਨ ਨੇ ਟਵੀਟ ਕਰਕੇ ਲਿਖਿਆ, “ਸੂਬੇ ਦੇ ਕਈ ਖੇਤਰਾਂ ਵਿੱਚ ਨਿਵੇਸ਼ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ। ਫੂਡ ਪ੍ਰੋਸੈਸਿੰਗ ਪਲਾਂਟ, ਨਦੀਆਂ ਦੇ ਪਾਣੀ ਨੂੰ ਸ਼ੁੱਧ ਕਰਨ, ਪਲਾਸਟਿਕ ਬੋਤਲਾਂ ਦੇ ਰੀਸਾਈਕਲਿੰਗ ਪਲਾਂਟਾਂ ਅਤੇ ਖੇਤੀ ਵਿੱਚ ਡਰੋਨ ਤਕਨਾਲੋਜੀ ਦੀ ਵਰਤੋਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਲਿਖਿਆ, ” ਉਨ੍ਹਾਂ ਵਰਗੇ ਬਹੁਤ ਸਾਰੇ ਪੰਜਾਬੀਆਂ ਨੂੰ ਵਿਦੇਸ਼ਾਂ ‘ਚ ਸਾਡੀ ਸਰਕਾਰ ‘ਤੇ ਭਰੋਸਾ ਹੈ ਅਤੇ ਉਹ ਪੰਜਾਬ ‘ਚ ਨਿਵੇਸ਼ ਕਰਨਾ ਚਾਹੁੰਦੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ “ਮੁੱਖ ਮੰਤਰੀ ਮਿਸ਼ਨ ਰੋਜ਼ਗਾਰ” ਤਹਿਤ 293 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਵਿੱਚ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਹੁਣ ਤੱਕ 45 ਹਜ਼ਾਰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ।

 

Scroll to Top