farmers

PM ਮੋਦੀ 1 ਜਨਵਰੀ ਨੂੰ ਜਾਰੀ ਕਰਨਗੇ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅਗਲੀ ਕਿਸ਼ਤ

ਚੰਡੀਗੜ੍ਹ 29 ਦਸੰਬਰ 2021: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੇਸ਼ ਭਰ ਦੇ 11 ਕਰੋੜ ਤੋਂ ਵੱਧ ਕਿਸਾਨਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ 1 ਜਨਵਰੀ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM-Kisan) ਦੀ ਅਗਲੀ ਕਿਸ਼ਤ ਜਾਰੀ ਕਰਨਗੇ।ਇਸ ਸਕੀਮ ਤਹਿਤ ਯੋਗ ਲਾਭਪਾਤਰੀ ਕਿਸਾਨਾਂ ਨੂੰ ਪ੍ਰਤੀ ਸਾਲ 6,000 ਰੁਪਏ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ, ਜੋ ਕਿ 2,000 ਰੁਪਏ ਦੀਆਂ ਤਿੰਨ ਬਰਾਬਰ ਕਿਸ਼ਤਾਂ ਵਿੱਚ ਉਪਲਬਧ ਹੋਵੇਗਾ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ, 11.60 ਕਰੋੜ ਤੋਂ ਵੱਧ ਕਿਸਾਨਾਂ ਨੂੰ ਵੱਖ-ਵੱਖ ਕਿਸ਼ਤਾਂ ਰਾਹੀਂ ਲਗਭਗ 1.60 ਲੱਖ ਕਰੋੜ ਰੁਪਏ ਦਾ ਵਿੱਤੀ ਲਾਭ ਦਿੱਤਾ ਗਿਆ ਹੈ। ਇਸ ਦੌਰਾਨ ਪੀਐੱਮ ਨਰਿੰਦਰ ਮੋਦੀ (PM Narendra Modi) ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਫਾਰਮਰ ਪ੍ਰੋਡਿਊਸਰ ਆਰਗੇਨਾਈਜੇਸ਼ਨ (ਐਫਪੀਓ) ਨੂੰ ਇਕਵਿਟੀ ਗ੍ਰਾਂਟ ਵੀ ਜਾਰੀ ਕਰਨਗੇ।

ਕੇਂਦਰ ਨੇ 6,865 ਕਰੋੜ ਰੁਪਏ ਦੇ ਕੁੱਲ ਬਜਟ ਖਰਚੇ ਨਾਲ 2027-28 ਤੱਕ 10,000 ਨਵੇਂ ਐਫਪੀਓ ਬਣਾਉਣ ਅਤੇ ਉਤਸ਼ਾਹਿਤ ਕਰਨ ਲਈ 10,000 ਕਿਸਾਨ ਉਤਪਾਦਕ ਸੰਗਠਨਾਂ (FPOs) ਦੇ ਗਠਨ ਅਤੇ ਪ੍ਰੋਤਸਾਹਨ ਦੀ ਕੇਂਦਰੀ ਸੈਕਟਰ ਯੋਜਨਾ ਨੂੰ ਮਨਜ਼ੂਰੀ ਦਿੱਤੀ। ਪੀਐੱਮ ਮੋਦੀ ਇਸ ਯੋਜਨਾ ਦੇ ਤਹਿਤ 1 ਜਨਵਰੀ ਨੂੰ ਦੁਪਹਿਰ 12 ਵਜੇ ਕਿਸ਼ਤ ਜਾਰੀ ਕਰਨਗੇ ਅਤੇ ਕਿਸਾਨ ਉਤਪਾਦਕ ਸੰਗਠਨਾਂ ਨੂੰ ਇਕੁਇਟੀ ਗ੍ਰਾਂਟ ਵੀ ਜਾਰੀ ਕੀਤੀ ਜਾਵੇਗੀ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

Scroll to Top