Parminder Singh Dhindsa

ਪਰਮਿੰਦਰ ਸਿੰਘ ਢੀਂਡਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਆਪਣਾ ਸਪੱਸ਼ਟੀਕਰਨ

ਚੰਡੀਗੜ੍ਹ, 09 ਸਤੰਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ ਦੇਣ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਤੋਂ ਵੀ ਸਪੱਸ਼ਟੀਕਰਨ ਮੰਗੇ ਗਏ ਸਨ | ਇਸ ਦੌਰਾਨ ਅੱਜ ਪਰਮਿੰਦਰ ਸਿੰਘ ਢੀਂਡਸਾ (Parminder Singh Dhindsa) ਨੇ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਸਾਹਿਬ ਨੂੰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਉਤਾਬਕ ਉਨ੍ਹਾਂ ਨੇ ਅੱਜ ਆਪਣਾ ਸਪੱਸ਼ਟੀਕਰਨ ਦਿੱਤਾ ਹੈ | ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜੋ ਵੀ ਫੈਸਲਾ ਹੋਵੇਗਾ ਅਸੀਂ ਖਿੜੇ ਮੱਥੇ ਪ੍ਰਵਾਨ ਕਰਾਂਗੇ |

ਦੂਜੇ ਪਾਸੇ ਸਾਬਕਾ ਕੈਬਨਿਟ ਮੰਤਰੀ ਸੋਹਨ ਸਿੰਘ ਠੰਡਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੀ ਮੈਂਬਰ ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਰਹੀ ਹੈ ਆਏ ਉਹ ਵੀ ਆਪਣਾ ਸਪੱਸ਼ਟੀਕਰਨ ਦੇਣਗੇ |

 

Scroll to Top