ਬਠਿੰਡਾ 10 ਸਤੰਬਰ 2024: ਪੰਜਾਬ ਦੇ ਤਲਵੰਡੀ ਸਾਬੋ ਵਿੱਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਦੇਰ ਰਾਤ ਅੱਧੀ ਦਰਜਨ ਦੇ ਕਰੀਬ ਨਸ਼ੇ ‘ਚ ਧੁੱਤ ਬਦਮਾਸ਼ਾਂ ਨੇ ਪੁੱਤਰ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੇਟ ‘ਤੇ ਬੁਲਾ ਕੇ ਉਸ ਦੀ ਕੁੱਟਮਾਰ ਕਰ ਦਿੱਤੀ। ਉਸ ਨੂੰ ਬਚਾਉਣ ਆਏ ਪਿਤਾ ਦਾ ਵੀ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਘਰ ‘ਚ ਮੌਜੂਦ ਮਾਂ ‘ਤੇ ਵੀ ਹਮਲਾ ਕਰਕੇ ਜ਼ਖਮੀ ਕਰ ਦਿੱਤਾ। ਇਹ ਸਾਰਾ ਝਗੜਾ ਇੱਕ ਘਰੇਲੂ ਕੁੱਤੇ ਨੂੰ ਲੈ ਕੇ ਹੋਇਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਪਿਓ-ਪੁੱਤ ਦੀ ਪਛਾਣ ਮੰਦਰ ਸਿੰਘ (55) ਅਤੇ ਅਮਰੀਕ ਸਿੰਘ (32) ਵਾਸੀ ਜੀਵਨ ਸਿੰਘ ਪਿੰਡ ਤਲਵੰਡੀ ਸਾਬੋ ਵਜੋਂ ਹੋਈ ਹੈ। ਘਟਨਾ ਰਾਤ 9.30 ਵਜੇ ਦੀ ਹੈ। ਪਿੰਡ ਦੇ ਦੋ ਨਸ਼ੇੜੀ ਨੌਜਵਾਨ ਮੰਦਰ ਸਿੰਘ ਦੇ ਘਰ ਦੇ ਬਾਹਰ ਪੁੱਜੇ ਅਤੇ ਉਸ ਦੇ ਲੜਕੇ ਅਮਰੀਕ ਸਿੰਘ ਨੂੰ ਬਾਹਰ ਆਉਣ ਲਈ ਕਿਹਾ। ਦੋਵਾਂ ਮੁਲਜ਼ਮਾਂ ਦੇ ਨਾਲ ਚਾਰ ਹੋਰ ਵੀ ਉਡੀਕ ਵਿੱਚ ਪਏ ਸਨ। ਜਦੋਂ ਤਿੰਨਾਂ ਵਿਚਾਲੇ ਬਹਿਸ ਹੋ ਗਈ ਤਾਂ ਨਸ਼ੇੜੀ ਨੌਜਵਾਨਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਮਰੀਕ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਹ ਦੇਖ ਕੇ ਮੰਦਰ ਸਿੰਘ ਆਪਣੇ ਪੁੱਤਰ ਨੂੰ ਬਚਾਉਣ ਲਈ ਬਾਹਰ ਨਿਕਲਿਆ ਪਰ ਨਸ਼ੇੜੀ ਨੌਜਵਾਨਾਂ ਨੇ ਉਸ ਨੂੰ ਵੀ ਵੱਢ-ਟੁੱਕ ਕਰ ਦਿੱਤਾ।