Ajnala firing News

Amritsar: ਪਿਸਤੌਲ ਦੀ ਨੋਕ ‘ਤੇ ਲੁੱ.ਟਾਂ ਖੋ.ਹਾਂ ਕਰਨ ਵਾਲੇ ਦੋ ਨੌਜਵਾਨਾਂ ਨੂੰ ਕੀਤਾ ਕਾ.ਬੂ

10 ਸਤੰਬਰ 2024: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਜੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਮਾੜੇ ਅਨਸਰਾਂ ਤੇ ਲੁੱਟਾਂ ਖੋਹਾਂ ਕਰਨ ਵਾਲਿਆਂ ਵਿਅਕਤੀਆਂ ਦੇ ਖਿਲਾਫ ਚਲਾਈ ਗਈ ਮਹਿਮ ਦੇ ਤਹਿਤ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਪਿਛਲੇ ਦਿਨੀ ਇੱਕ ਦੁਕਾਨਦਾਰ ਕੋਲੋਂ ਪਿਸਤੋਲ ਦੀ ਨੋਕ ਤੇ 40 ਹਜਾਰ ਰੁਪਏ ਦੀ ਲੁੱਟ ਕੀਤੀ ਗਈ ਸੀ, ਜਿਸ ਦੇ ਚਲਦੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਵਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੌਂਕੀ ਦੇ ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਦਾਣਾ ਮੰਡੀ ਵਿਖੇ ਇੱਕ ਮੋਬਾਇਲ ਸ਼ੋਪ ਦੀ ਦੁਕਾਨ ਤੇ ਦੋ ਨੌਜਵਾਨਾਂ ਪਿਸਤੋਲ ਦੀ ਨੋਕ ਤੇ 40 ਹਜਾਰ ਰੁਪਏ ਦੀ ਲੁੱਟ ਕੀਤੀ |

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅਸੀਂ ਆਪਣੀ ਪੁਲਿਸ ਟੀਮਾਂ ਦੇ ਨਾਲ ਇਹਨਾਂ ਤੇ ਕਾਰਵਾਈ ਕਰਦੇ ਹੋਏ ਇਹਨਾਂ ਨੂੰ ਕਾਬੂ ਕਰ ਲਿਆ ਤੇ ਇਹਨਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਇਹਨਾਂ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਇਹਨਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੇ ਖਿਲਾਫ ਪਹਿਲਾ ਵੀ ਕਈ ਮਾਮਲੇ ਦਰਜ ਹਨ ।

 

 

(ਰਿਪੋਰਟਰ: ਮੁਕੇਸ਼ ਮਹਿਰਾ)

Scroll to Top