ਅੰਮ੍ਰਿਤਸਰ, 11 ਸਤੰਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਮੁਤਾਬਕ ਅੱਜ ਤਤਕਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕੈਬਿਨਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ (Adesh Partap Singh Kairon) ਨੇ ਅੱਜ ਆਪਣਾ ਸਪੱਸ਼ਟੀਕਰਨ ਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਦਿੱਤਾ ਹੈ | ਇਸ ਮੌਕੇ ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮੱਥਾ ਟੇਕਿਆ ਅਤੇ ਉਨ੍ਹਾਂ ਆਖਿਆ ਕਿ ਸਰਬਤ ਦੇ ਭਲੇ ਦੀ ਅਰਦਾਸ ਕੀਤੀ |
ਜਿਕਰਯੋਗ ਹੈ ਕਿ 30 ਅਗਸਤ ਨੂੰ ਜਥੇਦਾਰ ਸਾਹਿਬ ਵੱਲੋਂ ਅਕਾਲੀ ਦਲ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦੇ ਲਈ ਕਿਹਾ ਗਿਆ ਸੀ ਉਸਨੂੰ ਲੈ ਕੇ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਬਾਕੀ ਧੜੇ ਦੇ ਮੰਤਰੀ ਤੇ ਵਿਧਾਇਕ ਵੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਪੱਸ਼ਟੀਕਰਨ ਦੇ ਲਈ ਪਹੁੰਚ ਰਹੇ ਹਨ