ਚੰਡੀਗੜ੍ਹ, 11ਸਤੰਬਰ 2024: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਹੈ। ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ।
ਇਸੇ ਮਾਮਲੇ ‘ਚ ਅਦਾਲਤ ਨੇ ਮੁਲਜਮ ਅਤੇ ‘ਆਪ’ ਵਿਧਾਇਕ ਦੁਰਗੇਸ਼ ਪਾਠਕ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਹੈ। ਸਪਲੀਮੈਂਟਰੀ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਸੀਬੀਆਈ ਦੇ ਸੰਮਨ ‘ਤੇ ਉਨ੍ਹਾਂ ਅਦਾਲਤ ‘ਚ ਪੇਸ਼ ਹੋਏ । ਜਿਕਰਯੋਗ ਹੈ ਕਿ ਸੀਬੀਆਈ ਨੇ ਰਾਊਸ ਐਵੇਨਿਊ ਕੋਰਟ ‘ਚ ਅਰਵਿੰਦ ਕੇਜਰੀਵਾਲ (CM Arvind Kejriwal), ਦੁਰਗੇਸ਼ ਪਾਠਕ, ਵਿਨੋਦ ਚੌਹਾਨ, ਆਸ਼ੀਸ਼ ਮਾਥੁਰ, ਸਰਥ ਰੈਡੀ ਦੇ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਪੇਸ਼ ਕੀਤੀ ਸੀ। ਅਦਾਲਤ ਨੇ 3 ਸਤੰਬਰ ਨੂੰ ਚਾਰਜਸ਼ੀਟ ਦਾ ਨੋਟਿਸ ਲਿਆ ਸੀ।
ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਅੱਜ ਯਾਨੀ 11 ਸਤੰਬਰ ਤੱਕ ਅਦਾਲਤ ‘ਚ ਪੇਸ਼ ਹੋ ਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਮੁਲਜ਼ਮਾਂ ਦਾ ਜਵਾਬ ਦਾਖ਼ਲ ਕਰਨ ਤੋਂ ਬਾਅਦ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਜ਼ਮਾਨਤ ਦੇ ਦਿੱਤੀ।