ਚੰਡੀਗੜ੍ਹ, 11 ਸਤੰਬਰ, 2024: ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਪਹਿਲੀ ਬੈਠਕ (High Power Committee) ਅੱਜ (ਬੁੱਧਵਾਰ) ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਹੋਈ। ਇਸ ‘ਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀਜੀਪੀ ਸਮੇਤ ਕਈ ਅਧਿਕਾਰੀ ਮੌਜੂਦ ਸਨ।
ਸ਼ੰਭੂ ਬਾਰਡਰ (Shambhu border) ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਪਹਿਲੀ ਬੈਠਕ ਅੱਜ ਹਰਿਆਣਾ ਭਵਨ ਚੰਡੀਗੜ੍ਹ ਵਿਖੇ ਹੋਈ | ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀਜੀਪੀ ਸਮੇਤ ਕਈ ਅਧਿਕਾਰੀ ਮੌਜੂਦ ਸਨ।
ਸੇਵਾਮੁਕਤ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਬੈਠਕ ‘ਚ ਕਰੀਬ ਦੋ ਘੰਟੇ ਚੱਲੀ ਅਤੇ ਕਈਂ ਮੁੱਦੇ ਵਿਚਾਰੇ ਗਏ । ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ‘ਚ ਕਮੇਟੀ ਵੱਲੋਂ ਸੰਘਰਸ਼ ਵਿੱਢ ਰਹੇ ਕਿਸਾਨਾਂ ਨਾਲ ਬੈਠਕ ਕੀਤੀ ਜਾਵੇਗੀ। ਹਾਲਾਂਕਿ ਬੈਠਕ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਕਿਸੇ ਵੀ ਅਧਿਕਾਰੀਆਂ ਨੇ ਮੀਡੀਆ ਨਾਲ ਗੱਲਬਾਰ ਨਹੀਂ ਕੀਤੀ।