Vigilance Bureau

ਮੁਲਾਜ਼ਮ ਨੇ ਮਗਨਰੇਗਾ ਤਹਿਤ ਦਿਹਾੜੀਦਾਰ ਕੰਮ ਦਿਵਾਉਣ ਬਦਲੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ, 11 ਸਤੰਬਰ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ 5 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਾਮੀਣ ਰੁਜ਼ਗਾਰ ਸੇਵਕ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ | ਗ੍ਰਿਫਤਾਰ ਕੀਤੇ ਗ੍ਰਾਮੀਣ ਰੁਜ਼ਗਾਰ ਸੇਵਕ ਦੀ ਪਛਾਣ ਗੁਰਪ੍ਰੀਤ ਸਿੰਘ ਦੀ ਪਿੰਡ ਮਰਾੜ, ਜ਼ਿਲ੍ਹਾ ਫਰੀਦਕੋਟ ਵਜੋਂ ਹੋਈਂ ਹੈ | ਉਕਤ ਵਿਅਕਤੀ ਖ਼ਿਲਾਫ ਕਾਰਵਾਈ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਦੀ ਸ਼ਿਕਾਇਤ ‘ਤੇ ਕੀਤੀ ਹੈ | ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ।

ਉਕਤ ਮੁਲਜ਼ਮ ‘ਤੇ ਦੋਸ਼ ਹੈ ਕਿ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5 ਹਜ਼ਾਰ ਰੁਪਏ ਦੀ ਮੰਗੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਵਾਲੀ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਸੀ। ਵਿਜੀਲੈਂਸ ਨੇ ਉਕਤ ਮੁਲਾਜ਼ਮ ਨੂੰ ਗ੍ਰਿਫਤਾਰ ਕਰਕੇ, ਖ਼ਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ |

Scroll to Top