ਫ਼ਿਰੋਜ਼ਪੁਰ 12 ਸਤੰਬਰ 2024: ਫ਼ਿਰੋਜ਼ਪੁਰ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਇੱਕ ਸੁਨਿਆਰੇ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ | ਅੱਗ ਐਨੀ ਭਿਆਨਕ ਸੀ ਕਿ ਅੱਗ ਲੱਗਣ ਕਰਕੇ ਮਸ਼ੀਨ ਤੇ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ | ਓਥੇ ਹੀ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਇਆ ਗਿਆ ਜਿਸ ਦੁਆਰਾ ਅੱਗ ‘ਤੇ ਕਾਬੂ ਪਾਇਆ ਗਿਆ|
ਮਿਲੀ ਜਾਣਕਾਰੀ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ|
(ਫ਼ਿਰੋਜ਼ਪੁਰ: ਪਰਮਜੀਤ ਸਿੱਖਾਣਾ)