Mandi

ਮੰਡੀ ‘ਚ ਪ੍ਰਦਰਸ਼ਨਕਾਰੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ

ਚੰਡੀਗੜ੍ਹ, 13 ਸਤੰਬਰ 2024: ਹਿਮਾਚਲ ਪ੍ਰਦੇਸ਼ ਦੇ ਮੰਡੀ (Mandi) ‘ਚ ਮਸਜਿਦ ਦੀ ਕਥਿਤ ਗੈਰ-ਕਾਨੂੰਨੀ ਉਸਾਰੀ ਦਾ ਮਾਮਲਾ ਭਖਦਾ ਜਾ ਰਿਹਾ ਹੈ | ਮੰਡੀ ਜ਼ਿਲ੍ਹਾ ਹੈੱਡਕੁਆਰਟਰ ਦੀ ਜੇਲ੍ਹ ਰੋਡ ‘ਤੇ ਸਥਿਤ ਮਸਜਿਦ ‘ਤੇ ਨਕਸ਼ਾ ਪਾਸ ਕਰਵਾਏ ਬਿਨਾਂ ਕੀਤੇ ਜਾਣ ਦੇ ਵਿਰੋਧ ‘ਚ ਹਿੰਦੂ ਸੰਗਠਨਾਂ ਵੱਲੋਂ ਮੰਡੀ ਸ਼ਹਿਰ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਹਿੰਦੂ ਜਥੇਬੰਦੀਆਂ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ। ਸਟੇਜ ‘ਤੇ ਮੌਜੂਦ ਲੋਕਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਸ਼ਾਂਤਮਈ ਪ੍ਰਦਰਸ਼ਨ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਮੰਚ ਤੋਂ ਨਾਅਰੇਬਾਜ਼ੀ ਕਰਦੇ ਹੋਏ ਚੌਹਾਟਾ ਬਾਜ਼ਾਰ ਵੱਲ ਰੈਲੀ ਕੱਢੀ। ਇਸ ਦੌਰਾਨ ਸਕੂਲ ਬਾਜ਼ਾਰ ਤੋਂ ਜੇਲ੍ਹ ਰੋਡ ਵੱਲ ਵਧਿਆ ਪ੍ਰਦਰਸ਼ਨ ਹੋਰ ਤੇਜ਼ ਹੋ ਗਿਆ |

ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਪਾਣੀਆਂ ਦੀਆਂ ਬੁਛਾੜਾਂ ਵੀ ਮਾਰੀਆਂ । ਬਹੁਤ ਸਾਰੇ ਪ੍ਰਦਰਸ਼ਨਕਾਰੀ ਅੱਥਰੂ ਗੈਸ ਦਾ ਸ਼ਿਕਾਰ ਹੋ ਕੇ ਸਟੇਜ ਤੋਂ ਹਟ ਗਏ। ਪੂਰੇ ਇਲਾਕੇ (Mandi) ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਹਾਲਾਂਕਿ ਆਗੂ ਲਗਾਤਾਰ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਸੱਦਾ ਦੇ ਰਹੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਮੰਡੀ ਸ਼ਹਿਰ ਦੇ ਸੱਤ ਵਾਰਡਾਂ ‘ਚ ਬੀਐਨਐਸ ਦੀ ਧਾਰਾ 163 ਲਾਗੂ ਕਰ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਅਤੇ ਪ੍ਰਸ਼ਾਸਨ ਅਲਰਟ ‘ਤੇ ਹੈ।

Scroll to Top