13 ਸਤੰਬਰ 2024: 11 ਸਤੰਬਰ ਨੂੰ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਮਹਿਤਾ ਨੇ ਬਾਂਦਰਾ ‘ਚ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਮਲਾਇਕਾ ਦੇ ਪਿਤਾ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਇੰਡਸਟਰੀ ਦੇ ਮਸ਼ਹੂਰ ਲੋਕ ਉਨ੍ਹਾਂ ਨੂੰ ਦਿਲਾਸਾ ਦੇਣ ਲਈ ਲਗਾਤਾਰ ਪਹੁੰਚ ਰਹੇ ਹਨ। ਅਨਿਲ ਮਹਿਤਾ ਦਾ ਅੰਤਿਮ ਸੰਸਕਾਰ ਬੀਤੇ ਦਿਨ (ਕੱਲ੍ਹ) ਕੀਤਾ ਗਿਆ, ਜਿਸ ਵਿੱਚ ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਸ਼ਾਮਲ ਹੋਇਆ, ਹਾਲਾਂਕਿ ਸਲਮਾਨ ਖਾਨ ਇਸ ਮੌਕੇ ਤੋਂ ਗੈਰਹਾਜ਼ਰ ਰਹੇ।
ਸਲਮਾਨ ਖਾਨ ਵੀਰਵਾਰ ਰਾਤ ਕਰੀਬ 9.30 ਵਜੇ ਮਲਾਇਕਾ ਦੀ ਮਾਂ ਦੇ ਘਰ ਪਹੁੰਚੇ। ਉਨ੍ਹਾਂ ਨੂੰ ਮਲਾਇਕਾ ਦੇ ਘਰ ਦੇ ਬਾਹਰ ਪੁਲਿਸ ਸੁਰੱਖਿਆ ਅਤੇ ਸਖ਼ਤ ਸੁਰੱਖਿਆ ਨਾਲ ਦੇਖਿਆ ਗਿਆ। ਖਬਰਾਂ ਮੁਤਾਬਕ ਸਲਮਾਨ ਖਾਨ ਆਪਣੀ ਆਉਣ ਵਾਲੀ ਫਿਲਮ ਸਿਕੰਦਰ ਦੀ ਸ਼ੂਟਿੰਗ ‘ਚ ਰੁੱਝੇ ਹੋਏ ਸਨ, ਜਿਸ ਕਾਰਨ ਉਹ ਅਨਿਲ ਮਹਿਤਾ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਨਹੀਂ ਹੋ ਸਕੇ। ਹਾਲਾਂਕਿ ਸ਼ੂਟਿੰਗ ਖਤਮ ਹੁੰਦੇ ਹੀ ਸਲਮਾਨ ਸਿੱਧੇ ਮਲਾਇਕਾ ਨੂੰ ਮਿਲਣ ਚਲੇ ਗਏ।