Punjab: CM ਮਾਨ ਦਿੱਲੀ ਲਈ ਹੋਏ ਰਵਾਨਾ, CM ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ 13 ਸਤੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਲਈ ਰਵਾਨਾ ਹੋ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਅੱਜ ਯਾਨੀ ਕਿ 13 ਸਤੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਰਵਾਨਾ ਹੋ ਗਏ ਹਨ, ਜਿੱਥੇ ਉਹ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਸੀਐਮ ਮਾਨ ਤਿਹਾੜ ਜੇਲ੍ਹ ਵੀ ਜਾ ਸਕਦੇ ਹਨ ਕਿਉਂਕਿ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਤੱਕ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਘਪਲੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। 156 ਦਿਨਾਂ ਬਾਅਦ ਤਿਹਾੜ ਜੇਲ੍ਹ ਵਿੱਚ ਬੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ।

Scroll to Top