ਚੰਡੀਗੜ੍ਹ, 13 ਸਤੰਬਰ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸੁਪਰੀਮ ਕੋਰਟ ਨੇ ਸੀਬੀਆਈ ਮਾਮਲੇ ‘ਚ ਜ਼ਮਾਨਤ ਦਿੱਤੀ ਹੈ | ਰਾਊਸ ਐਵੇਨਿਊ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ (Arvind Kejriwal) ਸ਼ਾਮ 5 ਵਜੇ ਤੱਕ ਤਿਹਾੜ ਜੇਲ੍ਹ (Tihar Jail) ਤੋਂ ਬਾਹਰ ਆ ਸਕਦੇ ਹਨ। ਪੁਲਿਸ ਜੇਲ੍ਹ ਦੇ ਗੇਟ ਦਾ ਮੁਆਇਨਾ ਕਰ ਰਹੀ ਹੈ। ਇਸ ਦੇ ਨਾਲ ਹੀ ਸੁਨੀਤਾ ਕੇਜਰੀਵਾਲ ਵੀ ਤਿਹਾੜ ਪਹੁੰਚ ਚੁੱਕੀ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦਾ ਸਵਾਗਤ ਕਰਨ ਅਤੇ ‘ਆਪ’ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚ ਗਏ ਹਨ।
ਅਪ੍ਰੈਲ 23, 2025 12:17 ਬਾਃ ਦੁਃ