Jalandhar: ਪੰਜਾਬ ਦੇ ਇਸ ਸ਼ਹਿਰ ‘ਚ ਕੀਤਾ ਗਿਆ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਿਉਂ

ਜਲੰਧਰ 15 ਸਤੰਬਰ 2024 : ਜਲੰਧਰ ਦੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੇ ਮੱਦੇਨਜ਼ਰ 17 ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਬਾਬਾ ਸੋਢਲ ਮੇਲੇ ਵਿੱਚ ਲੋਕਾਂ ਦੇ ਭਰੋਸੇ ਅਤੇ ਹੁੰਗਾਰੇ ਕਾਰਨ ਲਿਆ ਗਿਆ ਹੈ। ਇਸ ਦਿਨ ਸ਼ਹਿਰ ਵਿੱਚ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਬਾਬਾ ਸੋਢਲ ਦੇ ਮੇਲੇ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਬਾਬਾ ਜੀ ਨੂੰ ਮੱਥਾ ਟੇਕਿਆ। ਤੁਹਾਨੂੰ ਦੱਸ ਦੇਈਏ ਕਿ ਸੋਢਲ ਮੇਲਾ ਲਗਾਤਾਰ 3 ਦਿਨ ਤੱਕ ਮਨਾਇਆ ਜਾਂਦਾ ਹੈ। ਮੇਲੇ ਦੇ ਪਹਿਲੇ ਦਿਨ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ। ਬਾਬਾ ਜੀ ਦੇ ਦਰਸ਼ਨਾਂ ਲਈ ਲੋਕ ਦੂਰ-ਦੂਰ ਤੋਂ ਆਉਂਦੇ ਹਨ। ਬਾਬਾ ਸੋਢਲ ਮੇਲੇ ਕਾਰਨ ਜ਼ਿਲ੍ਹਾ ਪ੍ਰਸ਼ਾਸਨ, ਸਿਟੀ ਕਾਰਪੋਰੇਸ਼ਨ, ਪੁਲੀਸ, ਟਰੈਫਿਕ ਵਿਭਾਗ ਅਤੇ ਸਿਹਤ ਵਿਭਾਗ ਆਦਿ ਚੌਕਸ ਰਹਿਣਗੇ।

Scroll to Top