ਚੰਡੀਗੜ੍ਹ 17 ਸਤੰਬਰ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) 21 ਤੋਂ 23 ਸਤੰਬਰ ਤੱਕ ਅਮਰੀਕਾ ਦੇ ਦੌਰੇ ‘ਤੇ ਹੋਣਗੇ। ਇਸ ਸੰਬੰਧੀ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਮੰਗਲਵਾਰ ਨੂੰ ਦਿੱਤੀ ਹੈ | ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ 21 ਸਤੰਬਰ ਨੂੰ ਡੇਲਾਵੇਅਰ ਦੇ ਵਿਲਮਿੰਗਟਨ ‘ਚ ਹੋਣ ਵਾਲੇ ਕਵਾਡ ਲੀਡਰਾਂ ਦੇ ਚੌਥੇ ਸੰਮੇਲਨ ‘ਚ ਹਿੱਸਾ ਲੈਣਗੇ। ਇਸ ਕਾਨਫਰੰਸ ਦੀ ਮੇਜ਼ਬਾਨੀ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਕਰਨਗੇ। ਕਵਾਡ ਸੰਮੇਲਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ 22 ਸਤੰਬਰ ਨੂੰ ਨਿਊਯਾਰਕ ਜਾਣਗੇ ਅਤੇ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕਰਨਗੇ।