ਚੰਡੀਗੜ੍ਹ, 19 ਸਤੰਬਰ 2024: ਅੰਮ੍ਰਿਤਸਰ ਦਿਹਾਤੀ ਪੁਲਿਸ (Amritsar Rural Police) ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਕੁੱਲ 10 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਲਾਸ਼ੀ ਮੁਹਿੰਮ ਦੌਰਾਨ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਪੋਸਟ ਸਾਂਝੀ ਕਰਕੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਵੇਰਵੇ ਸਾਂਝੇ ਕੀਤੇ ਹਨ।
ਪਿੰਡ ਕਮਾਸਕੇ ਅਤੇ ਪਿੰਡ ਮੰਝ ‘ਚ ਦੋ ਵੱਖ-ਵੱਖ ਆਪ੍ਰੇਸ਼ਨ ਚਲਾਏ, ਜਿਸ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਤਸਕਰਾਂ ਵੱਲੋਂ ਗੁਆਂਢੀ ਦੇਸ਼ ਪਾਕਿਸਤਾਨ ਤੋਂ ਨਸ਼ਿਆਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ (Amritsar Rural Police) ਮੁਤਾਬਕ ਮੁਲਜ਼ਮਾਂ ਦਾ ਸਬੰਧ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਨਾਲ ਸੀ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਅੱਗੇ-ਪਿੱਛੇ ਸਬੰਧ ਸਥਾਪਿਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਅੱਗੇ-ਪਿੱਛੇ ਸੰਬੰਧਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ।