Weather: ਇਨ੍ਹਾਂ 7 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਅੱਜ ਦਾ ਮੌਸਮ ਜਾਣੋ ਕਿਵੇਂ ਦਾ ਰਹੇਗਾ

20 ਸਤੰਬਰ 2024: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ 25 ਸਤੰਬਰ ਤੱਕ ਮੀਂਹ ਦਾ ਅਲਰਟ ਨਹੀਂ ਹੈ। ਹਾਲਾਂਕਿ ਅੱਜ ਯਾਨੀ ਸ਼ੁੱਕਰਵਾਰ ਨੂੰ 7 ਜ਼ਿਲਿਆਂ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਸ਼ਾਮਲ ਹਨ। ਪਿਛਲੇ 2 ਦਿਨਾਂ ਤੋਂ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ ਹੇਠਾਂ ਆ ਗਿਆ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਸੂਬੇ ਦੇ ਔਸਤ ਤਾਪਮਾਨ ਵਿੱਚ 1.8 ਡਿਗਰੀ ਦੀ ਕਮੀ ਆਈ ਹੈ। 1 ਸਤੰਬਰ ਤੋਂ ਹੁਣ ਤੱਕ ਸੂਬੇ ‘ਚ 36 ਫੀਸਦੀ ਘੱਟ ਬਾਰਿਸ਼ ਹੋਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ਦਾ ਵੀ ਇਹੀ ਹਾਲ ਹੈ। 1 ਜੂਨ ਤੋਂ ਹੁਣ ਤੱਕ 711.7 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਹ ਆਮ ਨਾਲੋਂ 13.3 ਮਿਲੀਮੀਟਰ ਘੱਟ ਹੈ।

Scroll to Top