Punjab: ਪਿਤਾ ਨਾਲ ਝਗੜਾ ਹੋਣ ‘ਤੇ ਪੁੱਤ ਨੇ ਕੀਤਾ ਕੁਝ ਐਸਾ, ਮੌਕੇ ਤੇ ਪਹੁੰਚੀ ਪੁਲਿਸ

ਜਲਾਲਾਬਾਦ 21 ਸਤੰਬਰ 2024 : ਪਿੰਡ ਤਾਰੇਵਾਲਾ ਵਿੱਚ ਪਰਿਵਾਰ ਵਿੱਚ ਚੱਲ ਰਹੇ ਜਾਇਦਾਦ ਦੇ ਝਗੜੇ ਕਾਰਨ ਇੱਕ ਨੌਜਵਾਨ ਪਰਿਵਾਰ ਸਣੇ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ। ਉਸ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਉਸ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਹ ਪਰੇਸ਼ਾਨ ਹੈ। ਉਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਹੁਣ ਉਸ ਨੇ ਮਜਬੂਰੀ ‘ਚ ਇਹ ਕਦਮ ਚੁੱਕਿਆ ਹੈ। ਹਾਲਾਂਕਿ ਇਸ ਗੱਲ ਦਾ ਪਤਾ ਲੱਗਦੇ ਹੀ ਪੁਲਿਸ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਵਿਅਕਤੀ ਨੂੰ ਸਮਝਾ ਕੇ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਉਤਾਰ ਦਿੱਤਾ ਹੈ।

ਉੱਥੇ ਹੀ ਜਦੋਂ ਨੌਜਵਾਨ ਤੋਂ ਪੁੱਛਗਿੱਛ ਕੀਤੀ ਗਈ ਤਾ ਉਸ ਨੇ ਦੱਸਿਆ ਕਿ ਉਸ ਦੀ ਮਾਂ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਪਿਤਾ ਨੇ ਦੂਜਾ ਵਿਆਹ ਕਰਵਾਇਆ ਹੈ, ਜਿਸ ਵਿਚ ਉਸ ਦੇ ਦੋ ਹੋਰ ਬੱਚੇ ਹਨ। ਹੁਣ ਉਹ ਵਿਆਹਿਆ ਹੋਇਆ ਹੈ ਅਤੇ ਆਪਣੇ ਪਿਤਾ ਤੋਂ ਜਾਇਦਾਦ ਦੀ ਮੰਗ ਕਰ ਰਿਹਾ ਹੈ। ਉਸ ਨਾਲ ਲੜਾਈ ਚੱਲ ਰਹੀ ਹੈ। ਨੌਜਵਾਨ ਦਾ ਕਹਿਣਾ ਹੈ ਕਿ ਉਸ ਨੂੰ ਘਰੋਂ ਕੱਢ ਦਿੱਤਾ ਗਿਆ ਹੈ, ਜਿਸ ਕਾਰਨ ਉਹ ਇਨਸਾਫ਼ ਲੈਣ ਲਈ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਿਆ। ਨੌਜਵਾਨ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਇਨਸਾਫ਼ ਦਿਵਾਇਆ ਜਾਵੇ।

ਇਹ ਹਾਈ ਵੋਲਟੇਜ ਡਰਾਮਾ ਪਿੰਡ ਤਾਰੇਵਾਲਾ ਦੀ ਪਾਣੀ ਵਾਲੀ ਟੈਂਕੀ ’ਤੇ ਕਈ ਘੰਟੇ ਚੱਲਦਾ ਰਿਹਾ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪਿਤਾ-ਪੁੱਤਰ ਦਾ ਆਪਸੀ ਝਗੜਾ ਸੀ, ਜਿਸ ਕਾਰਨ ਉਨ੍ਹਾਂ ਨੇ ਵਿਅਕਤੀ ਨੂੰ ਪਾਣੀ ਵਾਲੀ ਟੈਂਕੀ ਤੋਂ ਹੇਠਾਂ ਉਤਾਰ ਲਿਆ ਹੈ।

Scroll to Top