ਚੰਡੀਗੜ੍ਹ, 21 ਸਤੰਬਰ 2024: ਕੁਝ ਦਿਨ ਪਹਿਲਾਂ ਚੰਡੀਗੜ੍ਹ (Chandigarh) ਦੇ ਸੈਕਟਰ-10 ‘ਚ ਇੱਕ ਘਰ ਅੰਦਰ ਹੋਏ ਗ੍ਰਨੇਡ ਹਮਲੇ ਮਾਮਲੇ ਦੇ ਮੁਲਜਮਾਂ ਨੂੰ ਚੰਡੀਗੜ੍ਹ ਲਿਆਂਦਾ ਜਾਵੇਗਾ | ਚੰਡੀਗੜ੍ਹ ਪੁਲਿਸ (Chandigarh Police) ਵੱਲੋਂ ਦੋਵਾਂ ਮੁਲਜ਼ਮਾਂ ਦਾ ਰਿਮਾਂਡ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਕੁਝ ਦਿਨਾਂ ਵਿੱਚ ਚੰਡੀਗੜ੍ਹ ਪਹੁੰਚ ਜਾਵੇਗੀ।
ਦਰਅਸਲ, ਪੰਜਾਬ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਪਿਛਲੇ ਹਫ਼ਤੇ ਹੀ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਬੀਤੇ ਦਿਨ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ੀ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ।
ਪਿਛਲੀ ਸੁਣਵਾਈ ਦੌਰਾਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਚੰਡੀਗੜ੍ਹ ਪੁਲਿਸ ਦੋਵਾਂ ਮੁਲਜ਼ਮਾਂ ਵਿਸ਼ਾਲ ਮਸੀਹ ਅਤੇ ਰੋਹਨ ਮਸੀਹ ਦਾ ਰਿਮਾਂਡ ਲੈਣ ਲਈ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ‘ਚ ਪੁੱਜੇਗੀ, ਪਰ ਅਜਿਹਾ ਨਹੀਂ ਹੋਇਆ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਕੇਸ ਦੀ ਸੁਣਵਾਈ ਤੋਂ ਬਾਅਦ ਦੋਵਾਂ ਨੂੰ ਨਿਆਂਇਕ ਹਿਰਾਸਤ ‘ਚ ਜੇਲ੍ਹ ਭੇਜ ਦਿੱਤਾ । ਹੁਣ ਚੰਡੀਗੜ੍ਹ ਪੁਲਿਸ ਅੰਮ੍ਰਿਤਸਰ ਦੀ ਅਦਾਲਤ ‘ਚ ਅਰਜ਼ੀ ਦਾਇਰ ਕਰਕੇ ਦੋਵਾਂ ਦਾ ਰਿਮਾਂਡ ਹਾਸਲ ਕਰੇਗੀ ।
SSOC ਨੇ ਪਿਛਲੇ ਹਫਤੇ ਦੋਨਾਂ ਦੋਸ਼ੀਆਂ ਵਿਸ਼ਾਲ ਅਤੇ ਰੋਹਨ ਮਸੀਹ ਨੂੰ ਗ੍ਰਿਫਤਾਰ ਕੀਤਾ ਸੀ। ਰੋਹਨ ਵਾਸੀ ਰਮਦਾਸ, ਅੰਮ੍ਰਿਤਸਰ, ਜਦਕਿ ਦੂਜਾ ਵਿਸ਼ਾਲ ਮਸੀਹ ਡੇਰਾ ਬਾਬਾ ਨਾਨਕ ਦਾ ਵਸਨੀਕ ਹੈ। ਇਹ ਦੋਵੇਂ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਜੰਮੂ-ਕਸ਼ਮੀਰ ਭੱਜਣ ਵਾਲੇ ਸਨ।ਪੰਜਾਬ ਐਸਐਸਓਸੀ ਦੀ ਟੀਮ ਨੇ ਰੋਹਨ ਨੂੰ ਅੰਮ੍ਰਿਤਸਰ ਬੱਸ ਸਟੈਂਡ ਤੋਂ ਅਤੇ ਵਿਸ਼ਾਲ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ।
ਐਸਐਸਓਸੀ ਨੇ 8 ਸਤੰਬਰ ਨੂੰ ਦਰਜ ਐਫਆਈਆਰ ‘ਚ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਸੀ। ਗ੍ਰਿਫ਼ਤਾਰੀ ਸਮੇਂ ਰੋਹਨ ਅਤੇ ਵਿਸ਼ਾਲ ਕੋਲੋਂ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਹੋਇਆ ਸੀ। ਜਿਸ ਨੂੰ ਡਰੋਨ ਰਾਹੀਂ ਸਰਹੱਦ ਪਾਰ ਤੋਂ ਲਿਆਂਦਾ ਗਿਆ ਸੀ।
ਜਾਣਕਾਰੀ ਮੁਤਾਬਨਕ ਰੋਹਨ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਹੈਪੀ ਪਸ਼ੀਆਨਾ ਉਸ ਦੇ ਪਿੰਡ ਦਾ ਰਹਿਣ ਵਾਲਾ ਸੀ ਅਤੇ ਉਸ ਨੇ ਉਸ ਦੀ ਆਰਥਿਕ ਮੱਦਦ ਕਰਨ ਦੀ ਗੱਲ ਕੀਤੀ ਸੀ। ਉਸ ਨਾਲ 5 ਲੱਖ ਰੁਪਏ ‘ਚ ਸੌਦਾ ਤੈਅ ਹੋਇਆ ਸੀ ਅਤੇ ਹੁਣ ਤੱਕ ਉਸ ਨੂੰ ਕਰੀਬ 20 ਹਜ਼ਾਰ ਰੁਪਏ ਹੀ ਮਿਲੇ ਸਨ।
ਰੋਹਨ ਨੇ ਦੱਸਿਆ ਕਿ ਉਸ ਵਿਰੁੱਧ ਕੁਝ ਮਾਮੂਲੀ ਲੜਾਈ ਝਗੜੇ ਦੇ ਮਾਮਲੇ ‘ਚ ਹੀ ਕੇਸ ਦਰਜ ਹਨ । ਉਹ ਪੇਸ਼ੇ ਵਜੋਂ ਇੱਕ ਤਰਖਾਣ ਹੈ, ਜੋ ਜੰਮੂ-ਕਸ਼ਮੀ’ਚ ਆਪਣੇ ਭਰਾ ਜੋਬਨ ਨਾਲ ਕੰਮ ਕਰਦਾ ਸੀ। ਜੰਮੂ-ਕਸ਼ਮੀਰ ‘ਚ ਉਸ ਨੂੰ ਪੰਜਾਬ ਵਾਂਗ ਦੁੱਗਣੀ ਦਿਹਾੜੀ ਮਿਲਦੀ ਹੈ । ਜੰਮੂ ‘ਚ ਕੰਮ ਕਰਦੇ ਹੋਏ ਹੀ ਉਸ ਦੀ ਰੋਹਨ ਨਾਲ ਦੋਸਤੀ ਹੋ ਗਈ। ਹੈਪੀ ਪਾਸ਼ੀਆ ਦਾ ਕੰਮ ਕਰਨ ਬਾਰੇ ਜਦੋਂ ਵਿਸ਼ਾਲ ਨਾਲ ਗੱਲ ਕੀਤੀ ਤਾਂ ਉਹ ਵੀ ਮੰਨ ਗਿਆ।