Bathinda: ਗੁਰਦੁਆਰਾ ਸਾਹਿਬ ਦਾ ਗ੍ਰੰਥੀ ਪੁਲਿਸ ਨੇ ਕੀਤਾ ਕਾਬੂ, ਫਰਜ਼ੀ ਮੈਰਿਜ ਸਰਟੀਫਿਕੇਟ ਕਰਦਾ ਸੀ ਜਾਰੀ

21 ਸਤੰਬਰ 2024: ਬਠਿੰਡਾ ਦੇ ਪਿੰਡ ਕੋਟਸ਼ਮੀਰ ਵਿਖੇ ਗੁਰਦੁਆਰਾ ਚੁਕੇਰੀਆਂ ਸਾਹਿਬ ਵਿੱਚ ਬਤੌਰ ਗ੍ਰੰਥੀ ਕੰਮ ਕਰਨ ਵਾਲੇ ਪ੍ਰਗਟ ਸਿੰਘ ਵਾਸੀ ਬਦਿਆਲਾ ਜ਼ਿਲਾ ਫਤਿਹਾਬਾਦ ਹਰਿਆਣਾ ਨੂੰ ਥਾਣਾ ਸਦਰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਕਿਉਂਕਿ ਗ੍ਰੰਥੀ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਦੀ ਲੈਟਰ ਪੈਡ ਅਤੇ ਮੋਹਰ ਚੋਰੀ ਕਰਕੇ ਪ੍ਰੇਮ ਵਿਆਹ ਕਰਵਾਉਣ ਵਾਲਿਆਂ ਨੂੰ ਮੈਰਿਜ ਸਰਟੀਫਿਕੇਟ ਜਾਰੀ ਕੀਤੇ ਗਏ ਸਨ|

ਉੱਥੇ ਹੀ ਥਾਣਾ ਸਦਰ ਦੇ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਉਹਨਾਂ ਕੋਲ ਹਰਪ੍ਰੀਤ ਸਿੰਘ ਵਾਸੀ ਕੋਟਸ਼ਮੀਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਦੁਆਰਾ ਚੁਕੇਰੀਆਂ ਦਾ ਗ੍ਰੰਥੀ ਜੋ ਕਿ 17 ਜੁਲਾਈ 2024 ਨੂੰ ਗੁਰਦੁਆਰਾ ਸਾਹਿਬ ਦੀ ਬਤੌਰ ਸੇਵਾ ਛੱਡ ਗਿਆ ਸੀ ਅਤੇ ਇਸ ਦੌਰਾਨ ਹੀ ਪ੍ਰਗਟ ਸਿੰਘ ਗੁਰਦੁਆਰਾ ਸਾਹਿਬ ਚਕੇਰੀਆਂ ਦੀ ਲੈਟਰ ਪੈਡ ਅਤੇ ਮੋਹਰ ਨਾਲ ਲੈ ਗਿਆ ਸੀ ਅਤੇ ਹੁਣ ਹੰਸ ਨਗਰ ਬਠਿੰਡਾ ਵਿਖੇ ਗੁਰਦੁਆਰਾ ਸਾਹਿਬ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਨ ਅਤੇ ਇਸ ਦੌਰਾਨ ਉਨਾਂ ਵੱਲੋਂ ਗੁਰਦੁਆਰਾ ਚੁਕੇਰੀਆਂ ਸਾਹਿਬ ਦੀ ਲੈਟਰ ਪੈਡ ਦੀ ਵਰਤੋਂ ਕਰਦੇ ਹੋਏ ਪ੍ਰੇਮ ਵਿਆਹ ਕਰਵਾਉਣ ਵਾਲਿਆਂ ਨੂੰ ਫਰਜ਼ੀ ਮੈਰਿਜ ਸਰਟੀਫਿਕੇਟ ਜਾਰੀ ਕੀਤੇ ਜਾ ਰਹੇ ਹਨ ਹਰਪ੍ਰੀਤ ਸਿੰਘ ਦੀ ਸ਼ਿਕਾਇਤ ਤੇ ਮਾਮਲਾ ਦਰਜ ਕਰਕੇ ਗ੍ਰੰਥੀ ਪ੍ਰਗਟ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ

  (ਰਿਪੋਰਟਰ ਮੁਕੇਸ਼ ਮਹਿਰਾ)

Scroll to Top