Dr. Ravjot Singh

Punjab: ਡਾ: ਰਵਜੋਤ ਸਿੰਘ ਨੇ ਪੰਜਾਬ ਕੈਬਿਨਟ ਮੰਤਰੀ ਵਜੋਂ ਅਹੁਦਾ ਸਾਂਭਿਆ

ਚੰਡੀਗੜ੍ਹ, 25 ਸਤੰਬਰ 2024: ਪੰਜਾਬ ਮੰਤਰੀ ਨੂੰ ਹਾਲ ‘ਚ ਹੀ ਪੰਜ ਨਵੇਂ ਮੰਤਰੀ ਮਿਲੇ ਹਨ | ਅੱਜ ਪੰਜਾਬ ਸਰਕਾਰ ਦੇ ਮੰਤਰੀ ਮੰਡਲ ‘ਚ ਸ਼ਾਮਲ ਡਾ: ਰਵਜੋਤ ਸਿੰਘ (Dr. Ravjot Singh) ਨੇ ਅੱਜ (ਬੁੱਧਵਾਰ) ਨਗਰ ਨਿਗਮ ‘ਚ ਪਹੁੰਚ ਕੇ ਆਪਣਾ ਅਹੁਦਾ ਸੰਭਾਲ ਲਿਆ ਹੈ। ਇਨ੍ਹਾਂ ਕੋਲ ਸਥਾਨਕ ਸਰਕਾਰ ਵਿਭਾਗ (ਲੋਕਲ ਬਾਡੀ) ਅਤੇ ਪਾਰਲੀਮਾਨੀ ਮਾਮਲੇ ਵਿਭਾਗ ਹਨ |

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ, ਜਲੰਧਰ ਦੇ ਪਾਰਟੀ ਆਗੂ ਪਵਨ ਕੁਮਾਰ ਟੀਨੂੰ, ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਸਮੇਤ ਕਈ ਆਗੂ ਹਾਜ਼ਰ ਰਹੇ । ਜਦੋਂ ਕਿ ਹਰਦੀਪ ਸਿੰਘ ਮੁੰਡੀਆ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ‘ਤੇ ਸੂਬੇ ਦੇ ਕਈ ਮੰਤਰੀ ਅਤੇ ‘ਆਪ’ ਆਗੂ ਮੌਜੂਦ ਰਹਿਣਗੇ।

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ 5 ਨਵੇਂ ਮੰਤਰੀ ਸ਼ਾਮਲ ਕੀਤੇ ਗਏ ਹਨ। ਇਨ੍ਹਾਂ ‘ਚ ਤਰੁਨਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ, ਹਰਦੀਪ ਮੁੰਡੀਆ, ਡਾ: ਰਵਜੋਤ ਸਿੰਘ (Dr. Ravjot Singh) ਅਤੇ ਮਹਿੰਦਰ ਭਗਤ ਦੇ ਨਾਂ ਸ਼ਾਮਲ ਹਨ। ਸੀਐਮ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸਾਰਿਆਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਸਬੰਧਤ ਵਿਭਾਗਾਂ ਦੀ ਕਾਰਜਸ਼ੈਲੀ ਬਾਰੇ ਵੀ ਚਰਚਾ ਕੀਤੀ ਗਈ।

Scroll to Top