CM Di Yogashala

ਸੀ.ਐੱਮ. ਦੀ ਯੋਗਸ਼ਾਲਾ’ ਰਾਹੀਂ ਪੰਜਾਬ ਵਾਸੀਆਂ ਨੂੰ ਮਿਲ ਰਹੀਆਂ ਨੇ ਮੁਫ਼ਤ ਯੋਗਾ ਕਲਾਸਾਂ

ਯੋਗ ਰਾਹੀਂ ਮਾਨਸਿਕ ਤਣਾਅ ਤੋਂ ਪਾਇਆ ਜਾ ਸਕਦੈ ਛੁਟਕਾਰਾ

ਲਾਭਪਾਤਰੀਆਂ ਲਈ ਟੋਲ ਫਰੀ ਨੰਬਰ ਤੇ ਵੈੱਬਸਾਈਟ ਉਪਲਬੱਧ

CM Di Yogashala: ਪੰਜਾਬ ਸਰਕਾਰ ਨੇ ਸਿਹਤਮੰਦ, ਗਤੀਸ਼ੀਲ, ਖ਼ੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ‘ਸੀ.ਐਮ. ਦੀ ਯੋਗਸ਼ਾਲਾ’ ਦਾ ਪ੍ਰੋਗਰਾਮ ਲਿਆਂਦਾ ਹੈ | ਜਿਸਦੇ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਸਾਰੇ ਬਲਾਕਾਂ ਅਤੇ ਪਿੰਡਾਂ ‘ਚ ਵੱਧ ਤੋਂ ਵੱਧ ਲੋਕਾਂ ਨੂੰ ਯੋਗ ਦੇ ਨਾਲ ਜੋੜਿਆ ਜਾ ਰਿਹਾ ਹੈ | ਰੋਜ਼ਾਨਾ ਹੀ ਵੱਡੀ ਗਿਣਤੀ ‘ਚ ਲੋਕ ਇਨ੍ਹਾਂ ਯੋਗ ਕਲਾਸਾਂ ਦਾ ਲਾਭ ਲੈ ਰਹੇ ਹਨ |

ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਪ੍ਰਮਾਣਿਤ ਯੋਗ ਅਧਿਆਪਕਾਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ | ਯੋਗ ਅਧਿਆਪਕ ਸੋਸਾਇਟੀ ਅਤੇ ਮਹੱਲਿਆਂ ‘ਚ ਲੋਕਾਂ ਨੂੰ ਯੋਗ ਦੀ ਮੁਫ਼ਤ ਸਿੱਖਿਆ ਦੇ ਰਹੇ ਹਨ | ਇਸ ਪਹਿਲਕਦਮੀ ਦਾ ਉਦੇਸ਼ ਨਾਗਰਿਕਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣਾ, ਧਿਆਨ ਅਤੇ ਯੋਗ ਦੇ ਮਹੱਤਵ ਨੂੰ ਉਜਾਗਰ ਕਰਨਾ ਹੈ। ਯੋਗ ਸਰੀਰਕ ਤੇ ਮਾਨਸਿਕ ਤੌਰ ‘ਤੇ ਸਿਹਤਮੰਦ ਬਣਾਉਣ ਦਾ ਇੱਕ ਪ੍ਰਾਚੀਨ ਅਤੇ ਵਧੀਆ ਸਾਧਨ ਹੈ |

ਪੰਜਾਬ ਸਰਕਾਰ ਨੇ ਸੂਬੇ ਭਰ ‘ਚ ਮੁਫ਼ਤ ਯੋਗ ਸਿਖਲਾਈ ਲਈ ਟੋਲ ਫਰੀ ਨੰਬਰ 76694-00500 ਅਤੇ ਵੈੱਬਸਾਈਟ https://cmdiyogshala.punjab.gov.in ਵੀ ਜਾਰੀ ਕੀਤੀ ਹੈ | ਇਨ੍ਹਾਂ ‘ਤੇ ਸੰਪਰਕ ਕਰਕੇ ਪੰਜਾਬ ਵਾਸੀ ਮੁਫ਼ਤ ‘ਚ ਯੋਗ ਸਿਖਲਾਈ ਲੈ ਸਕਦੇ ਹਨ | ਜੇਕਰ ਕਿਸੇ ਵਿਅਕਤੀ ਕੋਲ ਯੋਗਾ ਕਲਾਸ ਲਈ ਢੁੱਕਵਾਂ ਸਥਾਨ ਉਪਲਬੱਧ ਹੈ ਅਤੇ ਘੱਟ ਤੋਂ ਘੱਟ 25 ਜਣਿਆਂ ਦਾ ਸਮੂਹ ਹੈ, ਤਾਂ ਪੰਜਾਬ ਸਰਕਾਰ ਯੋਗ ਟਰੇਂਡ ਇੰਸਟਰੱਕਟਰ ਘਰ ਭੇਜੇਗੀ।

ਅੱਜ ਦੇ ਸਮੇਂ ‘ਚ ਮਾਨਸਿਕ ਤਣਾਅ ਹਰੇਕ ਲਈ ਚਿੰਤਾ ਦਾ ਵੱਡਾ ਵਿਸ਼ਾ ਬਣਿਆ ਹੋਇਆ ਹੈ | ਨਾ ਸਿਰਫ਼ ਲੋਕਾਂ ਦੀ ਸਿਹਤ ਨੂੰ ਚੰਗਾ ਰੱਖਣਾ, ਸਗੋਂ ਰੋਜ਼ਾਨਾ ਜ਼ਿੰਦਗੀ ‘ਚ ਕਈ ਚੁਣੌਤੀਆਂ ਦਾ ਸਾਹਮਣਾ ਕਰਨ ਵਾਲੇ ਲੋਕਾਂ ਨੂੰ ਚਿੰਤਾ ਮੁਕਤ ਕਰਨਾ ਸਮੇਂ ਦੀ ਲੋੜ ਹੈ। ਇਹ ਮੁਫ਼ਤ ਯੋਗ ਯੋਗਸ਼ਾਲਾਵਾਂ (CM Di Yogashala) ਪੰਜਾਬ ਦੇ ਲੋਕਾਂ ਨੂੰ ਮਾਨਸਿਕ ਤਣਾਅ ਤੋਂ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਵਿਅਕਤੀ ਆਪਣੇ ਜੀਵਨ ‘ਚ ਯੋਗ ਦੇ ਆਸਣਾਂ ਰਾਹੀਂ ਜੀਵਨ ਸ਼ੈਲੀ ‘ਚ ਕੁੱਝ ਜ਼ਰੂਰੀ ਤਬਦੀਲੀਆਂ ਲਿਆ ਸਕਦਾ ਹੈ |’ਸੀ.ਐਮ. ਦੀ ਯੋਗਸ਼ਾਲਾ’ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਯੋਗ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਇਸ ਉਪਰਾਲੇ ਨੂੰ ਸੂਬੇ ਭਰ ‘ਚ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ |

Scroll to Top