School of Eminence

ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਕੂਲ ਆਫ ਐਮੀਨੈਂਸ ਦਾ ਦੌਰਾ, ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਮੋਹਾਲੀ, 30 ਸਤੰਬਰ 2024: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਮੋਹਾਲੀ ਦੇ ਫੇਜ਼-11 ‘ਚ ਸਥਿਤ ਸਕੂਲ ਆਫ਼ ਐਮੀਨੈਂਸ (School of Eminence) ਦਾ ਦੌਰਾ ਕੀਤਾ ਹੈ | ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਗੱਲਬਾਤ ਕੀਤੀ | ਇਸਦੇ ਨਾਲ ਉਨ੍ਹਾਂ ਨੇ ਸਕੂਲ ‘ਚ ਪੜ੍ਹ ਰਹੇ ਵਿਦਿਆਰਥੀਆਂ ਤੋਂ ਸਕੂਲ ਵਿਦਿਅਕ ਮਾਹੌਲ ਸਬੰਧੀ ਬਾਰੇ ਜਾਣਕਾਰੀ ਲਈ |

ਇਸ ਦੌਰੇ ਦੌਰਾਨ ਸਕੂਲ ਸਿੱਖਿਆ ਮੰਤਰੀ ਨੇ ਸਕੂਲ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਕੂਲ (School of Eminence) ਦੇ ਵਿਦਿਅਕ ਮਾਹੌਲ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੁਲਾਕਾਤ ਦੌਰਾਨ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੇ ਟੀਚਿਆਂ ਦੀ ਪ੍ਰਾਪਤੀ ਲਈ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਮਿਹਨਤ ਕਰਨ ਦੀ ਸਲਾਹ ਦਿੱਤੀ।

ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਦੀ ਇਮਾਰਤ, ਖੇਡ ਮੈਦਾਨ, ਲੈਬ ਅਤੇ ਕਲਾਸ ਰੂਮਾਂ ਦਾ ਵੀ ਦੌਰਾ ਕੀਤਾ। ਉਨ੍ਹਾਂ ਸਕੂਲ ‘ਚ ਤਿਆਰ ਕੀਤੀ ਜਾ ਰਹੀ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਲੈਬ ਦਾ ਦੌਰਾ ਕੀਤਾ ਅਤੇ ਆਸ ਪ੍ਰਗਟਾਈ ਕਿ ਇਹ ਲੈਬ ਇੱਥੇ ਪੜ੍ਹ ਰਹੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗੀ ਕਿਉਂਕਿ ਭਵਿੱਖ ਵਿੱਚ ਜ਼ਿਆਦਾਤਰ ਕੰਮ ਏ.ਆਈ. ਰਾਹੀਂ ਹੀ ਹੋਵੇਗਾ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮੌਕੇ ਸਕੂਲ ਸਟਾਫ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕੀਤਾ ਜਾਵੇ ਤਾਂ ਜੋ ਪੰਜਾਬ ਰਾਜ ਦਾ ਨਾਮ ਰੋਸ਼ਨ ਹੋ ਸਕੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਿੱਖਿਆ ਵਿਭਾਗ ਇਸ ‘ਚ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ।

Scroll to Top