Hardeep Singh Mundian

ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਮਾਲ ਅਧਿਕਾਰੀਆਂ ਨਾਲ ਬੈਠਕ, ਦਿੱਤੀ ਸਖ਼ਤ ਚਿਤਾਵਨੀ

ਚੰਡੀਗੜ੍ਹ, 01 ਅਕਤੂਬਰ 2024: ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਸੂਬੇ ਦੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਸੰਬੰਧੀ ਪੰਜਾਬ ਦੇ ਸਮੂਹ ਮਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਆਦੇਸ਼ ਦਿੱਤੇ ਹਨ, ਤਾਂ ਜੋ ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਰਾਹਤ ਮਿਲ ਸਕੇ |

ਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨਾਲ ਕੀਤੀ ਆਨਲਾਈਨ ਸਮੀਖਿਆ ਬੈਠਕ ਕੀਤੀ ਹੈ | ਜਿਸ ਦੌਰਾਨ ਮਾਲ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ ਸੁਥਰਾ, ਇਮਾਨਦਾਰ ਤੇ ਭ੍ਰਿਸ਼ਾਚਾਰ ਮੁਕਤ ਪ੍ਰਸ਼ਾਸਨ ਦੇਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਨੇ ਜ਼ਿਲ੍ਹਾ ਮਾਲ ਅਧਿਕਾਰੀਆਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਨੂੰ ਹੁਕਮ ਦਿੱਤੇ ਕਿ ਦਫਤਰਾਂ ਵਿਖੇ ਕੰਮ ਲਈ ਆਏ ਲੋਕਾਂ ਦੇ ਲਈ ਬੈਠਣ ਦਾ ਪ੍ਰਬੰਧ, ਪੱਖੇ, ਪੀਣ ਦਾ ਪਾਣੀ ਅਤੇ ਬਾਥਰੂਮ ਆਦਿ ਪ੍ਰਬੰਧ ਯਕੀਨੀ ਬਣਾਇਆ ਜਾਵੇ | ਇਸਦੇ ਨਾਲ ਹੀ ਸਮੂਹ ਮਾਲ ਅਧਿਕਾਰੀ ਆਪਣੇ ਦਫਤਰਾਂ ‘ਚ ਸਮੇਂ ਸਿਰ ਹਾਜ਼ਰ ਹੋਣ ਅਤੇ ਆਮ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕਰਨਾ ਯਕੀਨੀ ਬਣਾਉਣ ਲਈ ਕਿਹਾ ਹੈ।

ਕਈ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਰਜਿਸਟਰੀਆਂ ਲਈ ਇੱਕ ਜਾਂ ਦੋ ਦਿਨ ਦਾ ਸਮਾਂ ਤੈਅ ਕਰਨ ਦੇ ਫੈਸਲੇ ਨੂੰ ਰੱਦ ਕਰਦਿਆਂ ਉਨ੍ਹਾਂ ਹੁਕਮ ਦਿੱਤਾ ਕਿ ਹੁਣ ਪੰਜਾਬ ਭਰ ‘ਚ ਰਜਿਸਟਰੀਆਂ ਰੋਜ਼ਾਨਾ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

Read More: Punjab: ਪੰਚਾਇਤੀ ਚੋਣਾਂ ਲਈ 30 ਸਤੰਬਰ ਤੱਕ ਸਰਪੰਚ ਲਈ 784 ਨਾਮਜ਼ਦਗੀਆਂ ਦਾਖਲ

ਬੈਠਕ ਦੌਰਾਨ ਮਾਲ ਮੰਤਰੀ (Hardeep Singh Mundian)  ਨੇ ਸਖ਼ਤ ਚਿਤਾਵਨੀ ਵੀ ਦਿੱਤੀ ਅਤੇ ਕਿਹਾ ਕਿ ਆਮ ਲੋਕਾਂ ਤੋਂ ਸਰਕਾਰੀ ਫੀਸਾਂ ਤੋਂ ਇਲਾਵਾ ਕੋਈ ਵਾਧੂ ਪੈਸਾ ਨਾ ਲਿਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਰਿਸ਼ਵਤਖੋਰੀ ਜਾਂ ਨਿਯਮਾਂ ਦੀ ਅਣਦੇਖੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਾਲ ਵਿਭਾਗ ਦੇ ਹਰੇਕ ਦਫ਼ਤਰ ਦੇ ਬਾਹਰ ਲੱਗੇ ਬੋਰਡਾਂ ‘ਤੇ ਵਟਸਐਪ ਨੰਬਰ: 84276 90000 ਲਿਖਣ ਤਾਂ ਜੋ ਆਮ ਲੋਕ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣ। ਮਾਲ ਮੰਤਰੀ ਨੇ ਕਿਹਾ ਕਿ ਚੁਣੇ ਹੋਏ ਲੋਕ ਨੁਮਾਇੰਦਿਆਂ ਦਾ ਸਤਿਕਾਰ ਕੀਤਾ ਜਾਵੇ |

ਇਸ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਲੌਗ ਇਨ ਸਿਸਟਮ ਰਾਹੀਂ ਹਰ ਰੋਜ਼ ਸਾਰੇ ਮਾਲ ਅਫ਼ਸਰਾਂ ਦੀ ਹਾਜ਼ਰੀ ਚੈੱਕ ਕੀਤੀ ਜਾਵੇਗੀ ਤਾਂ ਜੋ ਸਾਰੇ ਅਧਿਕਾਰੀ ਸਮੇਂ ਸਿਰ ਦਫ਼ਤਰਾਂ ‘ਚ ਹਾਜ਼ਰ ਰਹਿਣ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੋ ਸਕਣ।

ਉਨ੍ਹਾਂ ਕਿਹਾ ਕਿ ਵਿਭਾਗ ਨੇ ਪਿਛਲੇ ਦੋ ਸਾਲਾਂ ਦੌਰਾਨ ਪੰਜਾਬ ਸਰਕਾਰ ਦੇ ਖਜ਼ਾਨੇ ਦੀ ਆਮਦਨ 3 ਹਜ਼ਾਰ ਕਰੋੜ ਰੁਪਏ ਤੋਂ ਵਧਾ ਕੇ 6 ਹਜ਼ਾਰ ਕਰੋੜ ਰੁਪਏ ਕੀਤੀ ਹੈ। ਇਸੇ ਤਰ੍ਹਾਂ ਮਾਲ ਵਿਭਾਗ ਵੱਲੋਂ 78 ਨਾਇਬ ਤਹਿਸੀਲਦਾਰਾਂ ਦੀ ਨਿਯੁਕਤੀ ਕਰਕੇ ਕੰਮ ‘ਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਮਾਲ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਦੀਆਂ ਤਰਜੀਹਾਂ ਅਨੁਸਾਰ ਮਾਲ ਵਿਭਾਗ ਲੋਕਾਂ ਨੂੰ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਕਾਰਜਸ਼ੀਲ ਅਤੇ ਸਖ਼ਤ ਮਿਹਨਤ ਕਰ ਰਿਹਾ ਹੈ।

Scroll to Top