Bibi Jagir Kaur

ਬੀਬੀ ਜਗੀਰ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆ ਆਪਣਾ ਸਪੱਸ਼ਟੀਕਰਨ

ਚੰਡੀਗੜ੍ਹ, 02 ਅਕਤੂਬਰ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ (Bibi Jagir Kaur) ਅੱਜ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ | ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮ ‘ਤੇ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ |

ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪ ਦਿੱਤਾ | ਬੀਬੀ ਜਗੀਰ ਕੌਰ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਮ ਸੌਂਪੇ ਸਪੱਸ਼ਟੀਕਰਨ ‘ਚ ਕਿਹਾ ਕਿ ਉਹ ਪੰਥਕ ਪਰਿਵਾਰ ਨਾਲ ਸੰਬੰਧ ਰੱਖਦੀ ਹੈ ਅਤੇ ਸਾਡੇ ਵੱਡੇ-ਵਡੇਰਿਆਂ ਨੇ ਸਿੱਖੀ ਦੇ ਪ੍ਰਚਾਰ, ਪ੍ਰਸਾਰ ‘ਚ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ (Bibi Jagir Kaur) ਕਿਹਾ ਕਿ ਉਹ ਗੁਰਮਤਿ ਵਿਰੋਧੀ ਕਿਸੇ ਵੀ ਤਰ੍ਹਾਂ ਦੇ ਕੰਮ ਕਰਨ ਬਾਰੇ ਮੈਂ ਸੋਚ ਵੀ ਨਹੀਂ ਸਕਦੇ | ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ 1 ਹਫ਼ਤੇ ਅੰਦਰ ਸਪੱਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਸਨ |

 

 

Scroll to Top