Aman Arora

ਅਮਨ ਅਰੋੜਾ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ‘ਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਹੁਕਮ

ਚੰਡੀਗੜ੍ਹ, 2 ਅਕਤੂਬਰ 2024: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ (Aman Arora) ਨੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ | ਇਸ ਦੌਰਾਨ ਉਨ੍ਹਾਂ ਕਿਹਾ ਕਿ
ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਪੈਂਡਿੰਗ ਪਏ ਮਾਮਲਿਆਂ ਦੇ ਨਿਪਟਾਰੇ ਲਈ 1 ਹਫ਼ਤੇ ਦਾ ਸਮਾਂ ਦਿੱਤਾ ਹੈ | ਜਿਸ ਨਾਲ ਦੇਸ਼ ਭਰ ਵਿੱਚ ਪੰਜਾਬ ਦਾ ਚੋਟੀ ਦਾ ਸਥਾਨ ਬਰਕਰਾਰ ਰਹੇ |

ਦਰਅਸਲ, ਹਾਲ ਹੀ ‘ਚ ਪੰਜਾਬ ਨੇ ਦੇਸ਼ ਭਰ ‘ਚ ਸ਼ਿਕਾਇਤ ਦੇ ਨਿਪਟਾਰੇ ਮਾਮਲੇ ਦੀ ਰੈਂਕਿੰਗ ‘ਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਦੁਆਰਾ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚਾਲੇ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ ‘ਤੇ ਦਿੱਤੀ ਸੀ।

ਅਮਨ ਅਰੋੜਾ (Aman Arora) ਨੇ ਸਮੀਖਿਆ ਬੈਠਕ ਦੌਰਾਨ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਨਾਗਰਿਕ ਸੇਵਾਵਾਂ ਦੇ ਪੈਂਡਿੰਗ ਮਾਮਲਿਆਂ ਦੀ ਗਿਣਤੀ ਸਿਰਫ 0.19 ਫ਼ੀਸਦੀ ਤੋਂ ਵੀ ਘੱਟ ਹੈ | ਉਨ੍ਹਾਂ ਕਿਹਾ ਕਿ ਇਸ ‘ਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ | ਕੈਬਿਨਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਨਾਗਰਿਕ ਸੇਵਾਵਾਂ ਦੀ ਡਿਲਿਵਰੀ ‘ਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਕੇ ਅਤੇ ਇਸ ‘ਚ ਰੁਕਾਵਟ ਪਾਉਣ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ |

ਉਨ੍ਹਾਂ ਨੇ ਕਿ ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਸੁਧਾਰ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਦਾ ਜਾਇਜ਼ਾ ਲਿਆ ਹੈ | ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ ਪੰਜਾਬ ਵਾਸੀਆਂ ਘਰ ਬੈਠੇ 1076 ਡਾਇਲ ਕਰਕੇ 43 ਸਰਕਾਰੀ ਸੇਵਾਵਾਂ ਹਾਸਲ ਕਰ ਸਕਦੇ ਹਨ | ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਇਸ ਸਕੇਮ ਤਹਿਤ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ |

Scroll to Top