ਭ੍ਰਿਸ਼ਟਾਚਾਰ ਖ਼ਿਲਾਫ ਮਾਨ ਸਰਕਾਰ
ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ
ਪੰਜਾਬ ‘ਚ ਮਾਰਚ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ, ਪੰਜਾਬ ਸਰਕਾਰ ਨੇ ਸੱਤਾ ‘ਚ ਆਉਂਦਿਆਂ ਹੀ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਐਂਟੀ ਕੁਰੱਪਸ਼ਨ ਹੈਲਪਲਾਈਨ (Anti-Corruption Helpline) ਜਾਰੀ ਕੀਤਾ ਗਿਆ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ’ ਵਚਨਬੱਧਤਾ ਨੂੰ ਸਖ਼ਤੀ ਨਾਲ ਅੱਗੇ ਵਧਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੇ ਵਟਸਐਪ ਨੰਬਰ 9501 200 200 ਅਤੇ ਟੋਲ ਫਰੀ ਨੰਬਰ 1800-1800-1000 ਜਾਰੀ ਕੀਤਾ ਗਿਆ |
ਜੇਕਰ ਕੋਈ ਅਧਿਕਾਰੀ ਸਰਕਾਰੀ ਫੀਸ ਤੋਂ ਵੱਧ ਪੈਸੇ ਮੰਗਦਾ ਹੈ ਤਾਂ ਉਹ ਆਡੀਓ ਜਾਂ ਵੀਡੀਓ ਬਣਾ ਕੇ 9501200200 ਨੰਬਰ ‘ਤੇ ਸ਼ਿਕਾਇਤ ਭੇਜ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਪੰਜਾਬ ਵਾਸੀਆਂ ਨੂੰ ਅਪੀਲ ਜਾਂਦੀ ਹੈ ਕਿ ਉਹ ਭ੍ਰਿਸ਼ਟਾਚਾਰ ਵਿਰੋਧੀ ਨੰਬਰ ’ਤੇ ਬਿਨਾਂ ਕਿਸੇ ਡਰ ਜਾਂ ਭੈਅ ਦੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ ਤਾਂ ਜੋ ਭ੍ਰਿਸ਼ਟਾਚਾਰੀ ਮੁਕਤ ਪੰਜਾਬ ਦਾ ਸੁਪਨਾ ਪੂਰਾ ਕੀਤਾ ਜਾ ਸਕੇ |
ਪੰਜਾਬ ਸਰਕਾਰ ਸ਼ਿਕਾਇਤ ਮਿਲਣ ‘ਤੇ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਕਾਰਵਾਈਆਂ ਕਰ ਰਹੀ ਹੈ | ਭ੍ਰਿਸ਼ਟਾਚਾਰੀ ਮੁਕਤ ਪੰਜਾਬ ਤਹਿਤ ਹੁਣ ਤੱਕ 724 ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਅੱਗੇ ਵੀ ਭ੍ਰਿਸ਼ਟਾਚਾਰ ਖ਼ਿਲਾਫ ਇਹ ਮੁਹਿੰਮ ਜਾਰੀ ਰਹੇਗੀ | ਭ੍ਰਿਸ਼ਟ ਲੋਕਾਂ ਨੂੰ ਕਾਬੂ ਕਰਨ ਲਈ ਵਿਜੀਲੈਂਸ ਬਿਊਰੋ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ | ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਭ੍ਰਿਸ਼ਟਾਚਾਰ ਨੂੰ ਰੋਕਣ ਸੰਬਧੀ ਸੈਮੀਨਾਰ ਵਰਕਸ਼ਾਪਾਂ ਵੀ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਜਾਗਰੂਕ ਕੀਤਾ ਜਾ ਸਕੇ।