Blood donation

ਪੰਜਾਬ ਦੇ ਸਰਕਾਰੀ ਹਸਪਤਾਲਾਂ ‘ਚ ਮਰੀਜ਼ਾਂ ਲਈ ਮੁਫ਼ਤ ਖੂਨ ਉਪਲਬੱਧ: ਡਾ ਬਲਬੀਰ ਸਿੰਘ

ਚੰਡੀਗੜ੍ਹ, 3 ਅਕਤੂਬਰ 2024: ਮਨੁੱਖਤਾ ਦੀ ਸੇਵਾ ‘ਚ ਇੱਕ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕਰਦਿਆਂ ਪੰਜਾਬ ਨੇ ਸਵੈ-ਸੇਵੀ ਸੇਵਾ ਅਤੇ ਖੂਨਦਾਨ (Blood donation) ‘ਚ ਸ਼ਾਨਦਾਰ ਯੋਗਦਾਨ ਲਈ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ (ਯੂ.ਟੀ.) ‘ਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਪੰਜਾਬ ਨੂੰ ਇਹ ਮਾਨਤਾ ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਡਾਇਰੈਕਟੋਰੇਟ ਜਨਰਲ ਹੈਲਥ ਸਰਵਿਸਿਜ਼ (DGHS) ਦੇ ਬਲੱਡ ਟਰਾਂਸਫਿਊਜ਼ਨ ਸਰਵਿਸਿਜ਼ (BTS) ਦੁਆਰਾ ਅਕਤੂਬਰ 1, 2024 ਨੂੰ ਜੈਪੁਰ, ਰਾਜਸਥਾਨ ਵਿਖੇ ‘ਇੰਡੀਆ ਬਲੱਡ ਡੋਨੇਸ਼ਨ ਐਨਜੀਓ ਕਨਕਲੇਵ’ ਦੌਰਾਨ ਪ੍ਰਦਾਨ ਕੀਤੀ ਗਈ ਹੈ।

ਇਸ ਅਹਿਮ ਪ੍ਰਾਪਤੀ ਲਈ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਹ ਸਨਮਾਨ ਸਾਲ 2023-24 ਦੌਰਾਨ ਵਧੀਆ ਕਾਰਗੁਜ਼ਾਰੀ ਲਈ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਕੌਂਸਲ ਨੇ 11,109 ਖੂਨਦਾਨ ਕੈਂਪ (Blood donation Camp) ਲਗਾਏ ਅਤੇ 493,000 ਯੂਨਿਟ ਖੂਨ ਇਕੱਠਾ ਕੀਤਾ ਗਿਆ ਹੈ, ਜੋ ਭਾਰਤ ਸਰਕਾਰ ਦੇ 460,000 ਯੂਨਿਟ ਦੇ ਟੀਚੇ ਨੂੰ ਪਾਰ ਕਰ ਗਿਆ।

Read More: WTC 2024: ਕਿਹੜੇ ਦੇਸ਼ ਨੇ ਜਿੱਤੇ ਸਭ ਤੋਂ ਵੱਧ ਮਹਿਲਾ ਟੀ-20 ਕ੍ਰਿਕਟ ਵਿਸ਼ਵ ਕੱਪ ?

ਇਹ ਪੁਰਸਕਾਰ ਬੀਟੀਐਸ/ਪੀਐਸਬੀਟੀਸੀ ਦੇ ਸੰਯੁਕਤ ਡਾਇਰੈਕਟਰ ਡਾ. ਸੁਨੀਤਾ ਦੇਵੀ ਅਤੇ ਸੁਰਿੰਦਰ ਸਿੰਘ ਵੱਲੋਂ ਪ੍ਰਾਪਤ ਕੀਤਾ ਹੈ | ਡਾ. ਬਲਬੀਰ ਸਿੰਘ ਨੇ ਸੁਰੱਖਿਅਤ ਖੂਨ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਖੂਨ ਸੰਚਾਰ ਟੀਮਾਂ ਦੇ ਨਿਰੰਤਰ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਜਿਹੇ ਪਰਉਪਕਾਰੀ ਪਹਿਲਕਦਮੀਆਂ ਨੂੰ ਚਲਾਉਣ ਅਤੇ ਸੂਬੇ ਭਰ ‘ਚ ਸਵੈਇੱਛਤ ਖੂਨਦਾਨ ਦੇ ਯਤਨਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਪ੍ਰੋਜੈਕਟ ਡਾਇਰੈਕਟਰ ਪੀਐਸਏਸੀਐਸ-ਕਮ-ਡਾਇਰੈਕਟਰ, ਪੀਐਸਬੀਟੀਸੀ, ਵਰਿੰਦਰ ਕੁਮਾਰ ਸ਼ਰਮਾ ਦੇ ਸਹਿਯੋਗ ਅਤੇ ਅਗਵਾਈ ਦੀ ਵੀ ਸ਼ਲਾਘਾ ਕੀਤੀ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ‘ਚ 182 ਲਾਇਸੰਸਸ਼ੁਦਾ ਬਲੱਡ ਸੈਂਟਰਾਂ ਦਾ ਇੱਕ ਮਜ਼ਬੂਤ ​​ਨੈਟਵਰਕ ਹੈ, ਜਿਸ ‘ਚ ਸਾਰੇ ਜ਼ਿਲ੍ਹਿਆਂ ‘ਚ ਫੈਲੇ 49 ਸਰਕਾਰੀ ਬਲੱਡ ਸੈਂਟਰ ਸ਼ਾਮਲ ਹਨ, ਜੋ ਲੋੜਵੰਦ ਮਰੀਜ਼ਾਂ ਲਈ ਵਿਆਪਕ ਖੂਨ ਦੀ ਕਵਰੇਜ ਨੂੰ ਯਕੀਨੀ ਬਣਾਉਂਦੇ ਹਨ। ਇਹਨਾਂ ਕੇਂਦਰਾਂ ‘ਚੋਂ 83 ਲਾਇਸੰਸਸ਼ੁਦਾ ਬਲੱਡ ਕੰਪੋਨੈਂਟ ਸੈਪਰੇਸ਼ਨ ਯੂਨਿਟ (BCSUs) ਹਨ, ਜਿਨ੍ਹਾਂ ‘ਚੋਂ 26 ਸਰਕਾਰੀ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ (BCSU) ਹਨ, ਜੋ ਕਿ ਪਲੇਟਲੇਟਸ ਅਤੇ ਪਲਾਜ਼ਮਾ ਵਰਗੇ ਖੂਨ ਦੇ ਮਹੱਤਵਪੂਰਣ ਤੱਤਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾ ਕੇ ਮਰੀਜ਼ਾਂ ਦੀ ਦੇਖਭਾਲ ‘ਚ ਹੋਰ ਸੁਧਾਰ ਕਰਦੇ ਹਨ।

Scroll to Top