Army jawan

ਪਿੰਡ ਜੰਗੀਰਾਣਾ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਗਈ ਜਾਨ, ਅਗਲੇ ਮਹੀਨੇ ਰੱਖਿਆ ਸੀ ਵਿਆਹ

ਬਠਿੰਡਾ, 04 ਅਕਤੂਬਰ 2024: ਬਠਿੰਡਾ ਜ਼ਿਲ੍ਹੇ ਦੇ ਸੰਗਤ ਮੰਡੀ ਅਧੀਨ ਪੈਂਦੇ ਪਿੰਡ ਜੰਗੀਰਾਣਾ ਵਿਖੇ ਅੱਜ ਸੋਗ ਦੀ ਲਹਿਰ ਛਾ ਗਈ, ਜਦੋਂ ਇੱਕ ਫੌਜੀ ਨੌਜਵਾਨ (Army jawan) ਦੀ ਮ੍ਰਿਤਕ ਦੇਹ ਨੂੰ ਲੈ ਕੇ ਫੌਜੀ ਜਵਾਨ ਉਹਨਾਂ ਦੇ ਪਿੰਡ ਪਹੁੰਚੇ |

ਇਸ ਦੌਰਾਨ ਮ੍ਰਿਤਕ (Army jawan) ਦੀ ਦੇਹ ਨੂੰ ਲੈ ਕੇ ਆਏ ਨਾਇਬ ਸੂਬੇਦਾਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਨੌਜਵਾਨ ਗੁਰਦੀਪ ਸਿੰਘ ਜੋ ਕਿ ਸਿੱਖ ਰੈਜੀਮੈਂਟ ‘ਚ ਡਿਊਟੀ ਨਿਭਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਗੁਰਦੀਪ ਕੁਝ ਸਮੇਂ ਤੋਂ ਬਿਮਾਰ ਸੀ ਅਤੇ ਅਟੈਕ ਆਉਣ ਕਾਰਨ ਜਵਾਨ ਦੀ ਮੌਤ ਹੋ ਗਈ ਹੈ।

ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਇਸ ਫੌਜੀ ਨੌਜਵਾਨ ਦਾ ਨਵੰਬਰ ਮਹੀਨੇ ‘ਚ ਵਿਆਹ ਰੱਖਿਆ ਸੀ, ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੌਜਵਾਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਇਸ ਦੇ ਨਾਂ ‘ਤੇ ਪਿੰਡ ‘ਚ ਯਾਦਗਾਰ ਬਣਾਈ ਜਾਵੇ | ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਪੰਜ ਸਾਲ ਪਹਿਲਾਂ ਭਾਰਤੀ ਫੌਜ ‘ਚ ਭਰਤੀ ਹੋਇਆ ਸੀ| ਪਿੰਡ ਵਾਸੀਆਂ ਨੇ ਕਿਹਾ ਕਿ ਅਜੇ ਤਕ ਕੋਈ ਸਰਕਾਰ ਦਾ ਨੁਮਾਇੰਦਾ ਨਹੀਂ ਪਹੁੰਚਿਆ |

Scroll to Top