Derabassi

ਡੇਰਾਬੱਸੀ ‘ਚ ਮੋਟਰਸਾਈਕਲ ‘ਤੇ ਸਵਾਰ ਨੌਜਵਾਨ ਨਾਲ ਵੱਡੀ ਵਾਰਦਾਤ, ਚਾ.ਕੂ.ਆਂ ਨਾਲ ਕੀਤਾ ਹਮਲਾ

ਡੇਰਾਬੱਸੀ, 04 ਅਕਤੂਬਰ 2024: ਡੇਰਾਬੱਸੀ (Derabassi) ਖੇੜੀ ਗੁਜਰਾ ਰੋਡ ‘ਤੇ ਅੱਜ ਸਵੇਰ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ | ਪੁਲਿਸ ਮੁਤਾਬਕ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ | ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ 45 ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਰਾਮਪੁਰ ਬਹਾਲ ਡੇਰਾਬੱਸੀ ਵਜੋਂ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਦੇ ਪਿੱਛੇ ਬੈਠੀ ਬੀਬੀ ਦੇ ਕਥਿਤ ਆਸ਼ਿਕਾ ਨੇ ਉਕਤ ਮੋਟਰਸਾਈਕਲ ਸਵਾਰ ‘ਤੇ ਹਮਲਾ ਕੀਤਾ ਹੈ |

ਦੱਸਿਆ ਜਾ ਰਿਹਾ ਹੈ ਕਿ ਕਰਮਜੀਤ ਮੋਟਰਸਾਈਕਲ ‘ਤੇ ਜਾ ਰਿਹਾ ਸੀ ਅਤੇ ਉਸ ਨਾਲ ਇੱਕ ਬੀਬੀ ਵੀ ਬੈਠੀ ਸੀ | ਜਦੋਂ ਉਹ ਡੇਰਾ ਬੱਸੀ ਬੀੜ ਦੇ ਜੰਗਲ ਕੋਲ ਪਹੁੰਚੇ ਤਾਂ ਨੌਜਵਾਨ ‘ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ, ਜ਼ਖਮੀ ਹਾਲਤ ‘ਚ ਹਸਪਤਾਲ ਪਹੁੰਚਣ ‘ਤੇ ਉਸਦੀ ਮੌਤ ਹੋ ਗਈ ।

ਦੱਸਿਆ ਜਾ ਰਿਹਾ ਹੈ ਕਿ ਆਪਸੀ ਰੰਜਿਸ਼ ਨੂੰ ਲੈ ਕੇ ਇਹ ਹਮਲਾ ਹੋਇਆ ਹੈ | ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜਿਨ੍ਹਾਂ ਦੀ ਪੁਲਿਸ ਭਾਲ ਕਰ ਰਹੀ ਹੈ। ਫਿਲਹਾਲ ਉਕਤ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਡੇਰਾਬੱਸੀ (Derabassi) ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Scroll to Top