7 ਅਕਤੂਬਰ 2024: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖਬਰ ਆ ਰਹੀ ਹੈ। ਦਰਅਸਲ, ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 8 ਅਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ ‘ਚ ਕੁਝ ਥਾਵਾਂ ‘ਤੇ ਮੀਂਹ ਦਾ ਅਲਰਟ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਵੀ ਸਲਾਹ ਦਿੱਤੀ ਗਈ ਹੈ।
ਦੱਸ ਦੇਈਏ ਕਿ ਮਾਨਸੂਨ ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਇਲਾਕਿਆਂ ਵਿੱਚ ਮਾਨਸੂਨ ਦੌਰਾਨ ਰਿਕਾਰਡ ਮੀਂਹ ਪਿਆ। ਇਸ ਦੇ ਨਾਲ ਹੀ ਮਾਨਸੂਨ ਖਤਮ ਹੋਣ ਤੋਂ ਬਾਅਦ ਅਕਤੂਬਰ ‘ਚ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਅਕਤੂਬਰ ਦਾ ਮਹੀਨਾ ਹੋਣ ਦੇ ਬਾਵਜੂਦ ਪੰਜਾਬ ਦੇ ਲੋਕ ਗਰਮੀ ਦਾ ਮੌਸਮ ਖਤਮ ਹੋਣ ਦਾ ਇੰਤਜ਼ਾਰ ਕਰ ਰਹੇ ਹਨ।
ਫਸਲ ਨੂੰ ਨੁਕਸਾਨ
ਬੀਤੀ ਰਾਤ ਤੇਜ਼ ਹਨੇਰੀ ਅਤੇ ਹਲਕੀ ਬਰਸਾਤ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉਥੇ ਹੀ ਤੇਜ਼ ਹਨੇਰੀ ਅਤੇ ਝੱਖੜ ਕਾਰਨ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਤੂਫ਼ਾਨ ਕਾਰਨ ਪੱਕੇ ਹੋਏ ਝੋਨੇ ਦੀ ਫ਼ਸਲ ਖੇਤਾਂ ਵਿੱਚ ਬੁਰੀ ਤਰ੍ਹਾਂ ਡਿੱਗ ਗਈ, ਜਿਸ ਕਾਰਨ ਫ਼ਸਲ ਦੇ ਝਾੜ ’ਤੇ ਮਾੜਾ ਅਸਰ ਪਵੇਗਾ।