ਚੰਡੀਗੜ੍ਹ, 07 ਅਕਤੂਬਰ 2024: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਅੱਜ ਯਾਨੀ ਸੋਮਵਾਰ ਨੂੰ ਨਕਸਲ (Naxal) ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ | ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਨਕਸਲ ਪ੍ਰਭਾਵਿਤ ਇਲਾਕਿਆਂ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਗਿਆ ਹੈ। ਬੈਠਕ ਦੌਰਾਨ ਨਕਸਲ ਪ੍ਰਭਾਵਿਤ ਖੇਤਰਾਂ ‘ਚ ਨਕਸਲ ਵਿਰੋਧੀ ਮੁਹਿੰਮਾਂ ਅਤੇ ਵਿਕਾਸ ਦੀਆਂ ਪਹਿਲਕਦਮੀਆਂ ਬਾਰੇ ਚਰਚਾ ਕੀਤੀ ਗਈ ਹੈ।
ਇਸ ਦੇ ਨਾਲ ਹੀ ਬੈਠਕ ‘ਚ ਕੇਂਦਰ, ਸੂਬਿਆਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੇ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ ਹੈ। ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸੁਰੱਖਿਆ ਬਲਾਂ ਨੇ ਛੱਤੀਸਗੜ੍ਹ ਦੇ ਜੰਗਲਾਂ ‘ਚ 31 ਨਕਸਲੀਆਂ ਨੂੰ ਮਾਰ ਮੁਕਾਇਆ ਸੀ। ਨਕਸਲਵਾਦ ਦੇ ਖਤਰੇ ਤੋਂ ਪ੍ਰਭਾਵਿਤ ਸੂਬਿਆਂ ‘ਚ ਛੱਤੀਸਗੜ੍ਹ, ਉੜੀਸਾ, ਤੇਲੰਗਾਨਾ, ਮਹਾਰਾਸ਼ਟਰ, ਝਾਰਖੰਡ, ਬਿਹਾਰ, ਆਂਧਰਾ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਸ਼ਾਮਲ ਹਨ।
Read More: Haryana: ਹਰਿਆਣਾ ‘ਚ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕਾਂਗਰਸ ‘ਚ ਹਲਚਲ ਤੇਜ਼, ਦਿੱਲੀ ਪੁੱਜੇ ਭੂਪੇਂਦਰ ਹੁੱਡਾ
ਅਧਿਕਾਰੀਆਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀ ਰਣਨੀਤੀ ਕਾਰਨ ਨਕਸਲੀ (Naxal) ਹਿੰਸਾ ‘ਚ 72 ਫੀਸਦੀ ਕਮੀ ਆਈ ਹੈ। ਇਸ ਤੋਂ ਇਲਾਵਾ 2010 ਦੇ ਮੁਕਾਬਲੇ 2023 ‘ਚ ਨਕਸਲੀ ਹਮਲਿਆਂ ‘ਚ ਮਰਨ ਵਾਲਿਆਂ ਦੀ ਗਿਣਤੀ ‘ਚ ਵੀ 86 ਫੀਸਦੀ ਦੀ ਕਮੀ ਆਈ ਹੈ। ਜਾਣਕਾਰੀ ਮੁਤਾਬਕ 2024 ‘ਚ ਹੁਣ ਤੱਕ 230 ਤੋਂ ਵੱਧ ਨਕਸਲੀਆਂ ਨੂੰ ਮਾਰਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 723 ਨਕਸਲੀਆਂ ਨੇ ਆਤਮ ਸਮਰਪਣ ਕੀਤਾ ਹੈ ਅਤੇ 812 ਨੂੰ ਗ੍ਰਿਫਤਾਰ ਕੀਤਾ ਗਿਆ ਹੈ ਹੈ।