Lakhimpur case

ਲਖੀਮਪੁਰ ਮਾਮਲਾ : 14 ਮੁਲਜ਼ਮਾਂ ਖਿਲਾਫ ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਰਜ਼, ਆਸ਼ੀਸ਼ ਮਿਸ਼ਰਾ ਦਾ ਨਾਂ ਵੀ ਸ਼ਾਮਲ

ਚੰਡੀਗੜ੍ਹ 3 ਜਨਵਰੀ 2021 : ਟਿਕੁਨੀਆ ਮਾਮਲੇ ‘ਚ ਜਾਂਚ ਟੀਮ ਨੇ ਸੋਮਵਾਰ ਨੂੰ ਅਦਾਲਤ ‘ਚ ਪੰਜ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ। ਜਿਸ ‘ਚ 208 ਗਵਾਹਾਂ ਅਤੇ 14 ਮੁਲਜ਼ਮਾਂ ਦੇ ਨਾਂ ਸ਼ਾਮਲ ਹਨ। ਇਨ੍ਹਾਂ ਮੁਲਜ਼ਮਾਂ ‘ਚ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਇੱਕ ਰਿਸ਼ਤੇਦਾਰ ਵੀ ਸ਼ਾਮਲ ਹੈ। ਮਾਮਲੇ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਹੈ। ਤਿੰਨ ਅਕਤੂਬਰ ਨੂੰ ਟਿਕੁਨੀਆ ਕਸਬੇ ‘ਚ ਭੜਕੀ ਹਿੰਸਾ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਸਮੇਤ ਅੱਠ ਲੋਕ ਮਾਰੇ ਗਏ ਸਨ। ਐਫ.ਆਈ.ਆਰ. ਉਸੇ ਦਿਨ ਰਾਤ ਨੂੰ ਦਰਜ ਕੀਤੀ ਗਈ ਸੀ। ਜਿਸ ‘ਚ 14 ਲੋਕਾਂ ਨੂੰ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ। ਦੂਜੇ ਪਾਸੇ ਭਾਜਪਾ ਆਗੂ ਵੱਲੋਂ ਦਰਜ ਕਰਵਾਈ ਗਈ ਐਫ.ਆਈ.ਆਰ. ‘ਚ ਹੁਣ ਤੱਕ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਅਜੈ ਮਿਸ਼ਰਾ ਦੇ ਸਲਾਲ-ਵਰਿੰਦਰ ਸ਼ੁਕਲਾ ‘ਤੇ ਵੀ ਇਲਜ਼ਾਮ ਲਾਏ
ਚਾਰਜਸ਼ੀਟ ‘ਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ (Ajay Mishra) ਦੇ ਬੇਟੇ ਆਸ਼ੀਸ਼ ਮਿਸ਼ਰਾ ਦੇ ਨਾਲ-ਨਾਲ ਉਨ੍ਹਾਂ ਦੇ ਜੀਜਾ ਵਰਿੰਦਰ ਸ਼ੁਕਲਾ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਸ਼ੁਕਲਾ ਬਲਾਕ ਮੁਖੀ ਹਨ। ਜਿਸ ‘ਤੇ ਪੁਲਿਸ ਨੂੰ ਗਲਤ ਸੂਚਨਾ ਦੇਣ ਦਾ ਦੋਸ਼ ਹੈ। ਘਟਨਾ ਵਾਲੇ ਦਿਨ ਵਰਿੰਦਰ ਸ਼ੁਕਲਾ ਦੀ ਸਕਾਰਪੀਓ ਕਾਰ ਕਾਫ਼ਲੇ ਵਿੱਚ ਸੀ। ਜਿਸ ਨੂੰ ਪੁਲਿਸ ਨੇ ਸੰਪੂਰਨਨਗਰ ਤੋਂ ਬਰਾਮਦ ਕੀਤਾ ਹੈ। ਦੂਜੇ ਪਾਸੇ ਆਸ਼ੀਸ਼ ਮਿਸ਼ਰਾ ਦੇ ਵਕੀਲ ਅਵਧੇਸ਼ ਸਿੰਘ ਨੇ ਦੱਸਿਆ ਕਿ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਕਾਪੀ ਨਹੀਂ ਮਿਲੀ ਹੈ।

ਆਸ਼ੀਸ਼ ਮਿਸ਼ਰਾ ਨੂੰ 10 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ
ਟਿਕੁਨੀਆ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ (Ajay Mishra) ਦੇ ਪੁੱਤਰ ਆਸ਼ੀਸ਼ ਮਿਸ਼ਰਾ ਮੋਨੂੰ ਸਮੇਤ 13 ਦੋਸ਼ੀ ਜ਼ਿਲਾ ਜੇਲ ‘ਚ ਬੰਦ ਹਨ। ਆਸ਼ੀਸ਼ ਮਿਸ਼ਰਾ ਨੂੰ 10 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਪਰ ਇਸ ਤੋਂ ਪਹਿਲਾਂ 7 ਅਕਤੂਬਰ ਨੂੰ ਆਸ਼ੀਸ਼ ਮਿਸ਼ਰਾ ਦੇ ਕਰੀਬੀ ਲਵਕੁਸ਼ ਅਤੇ ਆਸ਼ੀਸ਼ ਪਾਂਡੇ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੋਵਾਂ ਨੂੰ 8 ਅਕਤੂਬਰ ਨੂੰ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ ਸੀ।

Scroll to Top