Tarunpreet Singh Sond

ਪੰਜਾਬ ‘ਚ ਸਨਅਤਕਾਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 07 ਅਕਤੂਬਰ 2024: ਪੰਜਾਬ ਦੇ ਉਦਯੋਗ ਮੰਤਰੀ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ‘ਚ ਕਿਸੇ ਵੀ ਸਨਅਤਕਾਰ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਸਨਅਤ ਖੇਤਰ ‘ਚ ਮੋਹਰੀ ਸੂਬਾ ਬਣੇ ਅਤੇ ਪੰਜਾਬ ਦੀ ਸਨਅਤ ਦੇਸ਼ ਦੀ ਮਜ਼ਬੂਤ ​​ਆਰਥਿਕਤਾ ‘ਚ ਅਹਿਮ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਸਰਕਾਰੀ ਸਕੀਮਾਂ, ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਉਦਯੋਗ ਪੱਖੀ ਬਣਾਉਣ ਲਈ ਯਤਨ ਲਗਾਤਾਰ ਜਾਰੀ ਹਨ।

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਦੱਸਿਆ ਕਿ ਪੰਜਾਬ ਰਾਜ ਸਮੁੰਦਰੀ ਬੰਦਰਗਾਹਾਂ (ਲੈਂਡਲਾਕਡ) ਤੋਂ ਦੂਰ ਹੋਣ ਦੇ ਬਾਵਜੂਦ ਸਨਅਤ ਖੇਤਰ ‘ਚ ਚੰਗਾ ਨਾਮ ਕਮਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇਸ਼-ਵਿਦੇਸ਼ ਦੀਆਂ ਨਾਮਵਰ ਸਨਅਤ ਇਕਾਈਆਂ ਨਾਲ ਬੈਠਕਾਂ ਕਰਕੇ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਲਿਆ ਰਹੇ ਹਨ ਅਤੇ ਆਉਣ ਵਾਲੇ ਸਮੇਂ ‘ਚ ਹੁਨਰਮੰਦ ਨੌਜਵਾਨਾਂ ਦੀ ਮੰਗ ਵਧੇਗੀ। ਪੰਜਾਬ ‘ਚ ਰੁਜ਼ਗਾਰ ਦੇ ਮੌਕੇ ਵਧਣ ਨਾਲ ਨੌਜਵਾਨ ਵਿਦੇਸ਼ ਜਾਣ ਤੋਂ ਬਚਣਗੇ ਅਤੇ ਪੰਜਾਬ ਇੱਕ ਵਾਰ ਫਿਰ ਤਰੱਕੀ ਦੀਆਂ ਨਵੀਆਂ ਕਹਾਣੀਆਂ ਲਿਖੇਗਾ।

Read More: ਪੰਜਾਬ ‘ਚ ਬੀਬੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਲੱਗਣਗੇ ਮੈਗਾ ਰੋਜ਼ਗਾਰ ਕੈਂਪ

ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਟਾਟਾ ਸਟੀਲ ਫਾਊਂਡੇਸ਼ਨ ਨਾਲ ਇਲੈਕਟ੍ਰੀਕਲ ਲੈਬਜ਼ ਅਤੇ ਸਾਫਟ ਸਕਿੱਲ ਟਰੇਨਿੰਗ ਸਬੰਧੀ ਸਮਝੌਤੇ ‘ਤੇ ਹਸਤਾਖਰ ਕੀਤੇ | ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪ੍ਰੈਕਟੀਕਲ ਸਿਖਲਾਈ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ‘ਚ ਮੱਦਦ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਟਾਟਾ ਸਟੀਲ ਫਾਊਂਡੇਸ਼ਨ ਦੁਆਰਾ ਪੰਜਾਬ ਦੇ ਨੌਜਵਾਨਾਂ ਨੂੰ ਆਈ.ਟੀ.ਆਈ ਸਮਰਾਲਾ ਅਤੇ ਆਈ.ਟੀ.ਆਈ.ਗਿੱਲ ਰੋਡ ਲੁਧਿਆਣਾ ਵਿਖੇ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਸਿੱਖਿਅਤ ਨੌਜਵਾਨਾਂ ਨੂੰ ਸਨਅਤਾਂ ‘ਚ ਵਧੀਆ ਨੌਕਰੀਆਂ ਮਿਲ ਸਕਣ।

ਕੈਬਿਨਟ ਮੰਤਰੀ ਨੇ ਕਿਹਾ ਕਿ ਆਈ.ਟੀ.ਆਈ. ਪ੍ਰੈਕਟੀਕਲ ਗਿਆਨ ਹਾਸਲ ਕਰਨ ਦਾ ਇੱਕ ਉੱਤਮ ਸਰੋਤ ਹੈ ਅਤੇ ਟਾਟਾ ਸਟੀਲ ਦੁਆਰਾ ਦਿੱਤੀ ਸਿਖਲਾਈ ਤੋਂ ਬਾਅਦ ਨੌਜਵਾਨ ਟਾਟਾ ਸਟੀਲ ਵੱਲੋਂ ਲੁਧਿਆਣਾ ‘ਚ 115 ਏਕੜ ‘ਚ ਲਗਾਏ ਜਾ ਰਹੇ ਪਲਾਂਟ ‘ਚ ਨੌਕਰੀਆਂ ਹਾਸਲ ਕਰ ਸਕਣਗੇ। ਇੱਥੇ 700 ਦੇ ਕਰੀਬ ਨੌਜਵਾਨਾਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ।

ਇਸਦੇ ਨਾਲ ਹੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਸ ਪ੍ਰਗਟਾਈ ਕਿ ਟਾਟਾ ਵਰਗੀ ਨਾਮਵਰ ਕੰਪਨੀ ਪੰਜਾਬ ਦੀ ਤਰੱਕੀ ‘ਚ ਯੋਗਦਾਨ ਪਾਵੇਗੀ ਅਤੇ ਵੱਧ ਤੋਂ ਵੱਧ ਪੰਜਾਬੀ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਵੈਸੇ ਵੀ ”ਟਾਟਾ” ਭਾਰਤੀਆਂ ਦੇ ਜੀਵਨ ਦਾ ਅਹਿਮ ਹਿੱਸਾ ਹੈ।

 

Scroll to Top