ਚੰਡੀਗੜ੍ਹ, 07 ਅਕਤੂਬਰ 2024: ਭਲਕੇ ਹਰਿਆਣਾ ਵਿਧਾਨ ਸਭਾ ਚੋਣ ਦੇ ਨਤੀਜੇ ਐਲਾਨੇ ਜਾਣਗੇ | ਇਸਤੋਂ ਪਹਿਲਾਂ ਕਾਂਗਰਸ ਦੀ ਸੀਨੀਅਰ ਆਗੂ ਅਤੇ ਹਰਿਆਣਾ ਦੀ ਸੰਸਦ ਕੁਮਾਰੀ ਸ਼ੈਲਜਾ (MP Kumari Selja) ਨੇ ਦਿੱਲੀ ‘ਚ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਭਾਰਤ ਜੋੜੋ ਯਾਤਰਾ ਦਾ ਹਰਿਆਣਾ ‘ਚ ਕਾਫੀ ਪ੍ਰਭਾਵ ਪਿਆ ਹੈ। ਹਰਿਆਣਾ ‘ਚ ਕਾਂਗਰਸ ਦੇ ਹੱਕ ਵਿੱਚ ਬਣੇ ਮਾਹੌਲ ਪਿੱਛੇ ਰਾਹੁਲ ਗਾਂਧੀ ਦਾ ਹੱਥ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਾਂਗਰਸ ਤੋਂ ਬਹੁਤ ਉਮੀਦਾਂ ਹਨ। ਮੈਨੂੰ ਭਰੋਸਾ ਹੈ ਕਿ ਹਰਿਆਣਾ ‘ਚ ਕਾਂਗਰਸ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਦਲਿਤ ਵੋਟਰ ਭਾਜਪਾ ਤੋਂ ਬਹੁਤ ਨਾਰਾਜ਼ ਹਨ। ਰਾਹੁਲ ਵੱਲੋਂ ਉਠਾਇਆ ਗਿਆ ਬੇਰੁਜ਼ਗਾਰੀ ਦਾ ਮੁੱਦਾ ਕਾਫੀ ਪ੍ਰਭਾਵਸ਼ਾਲੀ ਰਿਹਾ ਹੈ। ਭਾਜਪਾ ਦੇ 10 ਸਾਲਾਂ ਦੇ ਸ਼ਾਸਨ ਤੋਂ ਲੋਕ ਨਾਰਾਜ਼ ਹਨ।
ਸ਼ੈਲਜਾ (MP Kumari Selja) ਨੇ ਕਿਹਾ ਕਿ ਪਾਰਟੀ ਦੀ ਉੱਚ ਲੀਡਰਸ਼ਿਪ ਵਿਧਾਇਕਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਮੁੱਖ ਮੰਤਰੀ ਦੀ ਚੋਣ ਕਰੇਗੀ। ਇਸ ਤੋਂ ਪਹਿਲਾਂ ਰੋਹਤਕ ਤੋਂ ਕਾਂਗਰਸ ਦੇ ਸੰਸਦ ਮੈਂਬਰ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਸੀ ਕਿ ਹਰਿਆਣਾ ਕਾਂਗਰਸ ‘ਚ ਮਾਹੌਲ ਬਣਾਉਣ ‘ਚ ਸਾਬਕਾ ਸੀਐੱਮ ਭੂਪੇਂਦਰ ਹੁੱਡਾ ਦਾ ਵਿਸ਼ੇਸ਼ ਯੋਗਦਾਨ ਹੈ।