Alcohol

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੀ ਵਿਕਰੀ ‘ਤੇ ਰੋਕ ਲਗਾਉਣ ਦੇ ਦਿੱਤੇ ਹੁਕਮ

ਬਠਿੰਡਾ 9 ਅਕਤੂਬਰ 2024: ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਹੈ। ਦਰਅਸਲ ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 9 ਅਤੇ 10 ਅਕਤੂਬਰ 2024 ਨੂੰ ਪਿੰਡ ਮਾਈਸਰਖਾਨਾ ਦੀ ਹੱਦ ਅੰਦਰ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀ ਵਿਕਰੀ ‘ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ।

 

ਉਕਤ ਦਿਨਾਂ ਦੌਰਾਨ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿੱਚ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਰੱਖਣ ਜਾਂ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਿਸ ਤਹਿਤ ਜ਼ਿਲ੍ਹਾ ਬਠਿੰਡਾ ਦੀ ਮੌੜ ਤਹਿਸੀਲ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਵਿਖੇ 9 ਅਤੇ 10 ਅਕਤੂਬਰ 2024 ਨੂੰ ਧਾਰਮਿਕ ਮੇਲਾ ਲਗਾਇਆ ਜਾ ਰਿਹਾ ਹੈ। ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਮੇਲੇ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ ਅਤੇ ਸ਼ਰਧਾਲੂਆਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਸਕਦੀ ਹੈ ਅਤੇ ਸ਼ਾਂਤੀ ਵੀ ਭੰਗ ਹੋ ਸਕਦੀ ਹੈ।

Scroll to Top