ਚੰਡੀਗੜ੍ਹ, 09 ਅਕਤੂਬਰ 2024: ਪੰਜਾਬ ਸਰਕਾਰ ਨੇ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਪੰਜਾਬ (Punjab) ਭਰ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਤਹਿਤ ਵੀ ਐਲਾਨੀ ਗਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ (Punjab) ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ‘ਚ ਵੀ ਲਾਗੂ ਹੋਵੇਗੀ।
ਪੰਜਾਬ ਰਾਜ ਚੋਣ ਕਮਿਸ਼ਨ ਦੇ ਮੁਤਾਬਕ ਗ੍ਰਾਮ ਪੰਚਾਇਤ ਚੋਣਾਂ (Panchayat elections) 2024 ਦੌਰਾਨ ਰਿਟਰਨਿੰਗ ਅਫ਼ਸਰਾਂ ਵੱਲੋਂ ਸਰਪੰਚਾਂ ਲਈ ਕੁੱਲ 3683 ਅਤੇ ਪੰਚਾਂ ਲਈ 11734 ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ।