ਚੰਡੀਗੜ੍ਹ, 09 ਅਕਤੂਬਰ 2024: ਪੰਜਾਬ ‘ਚ ਗ੍ਰਾਮ ਪੰਚਾਇਤੀ ਚੋਣਾਂ (Panchayat elections) ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਚਾਇਤੀ ਚੋਣਾਂ ‘ਚ ਧਾਂਦਲੀ ਦੇ ਦੋਸ਼ ਵਾਲੀ ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਜਿੱਥੇ-ਜਿਥੇ ਪੰਚਾਇਤੀ ਚੋਣਾਂ ਦੀ ਨਾਮਜ਼ਦਗੀਆਂ ‘ਚ ਧਾਂਦਲੀ ਜਾ ਗੜਬੜੀ ਹੋਈ ਹੈ, ਉਥੇ ਚੋਣ ਨਹੀਂ ਹੋਵੇਗੀ | ਜਿਕਰਯੋਗ ਹੈ ਕਿ ਹਾਈਕੋਰਟ ਨੇ ਪੰਚਾਇਤੀ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ। ਧਿਆਨ ਰਹੇ ਇਹ ਰੋਕ ਉਨ੍ਹਾਂ ਪਿੰਡਾਂ ‘ਚ ਲਗਾਈ ਹੈ, ਜਿਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਹੈ। ਇਸਦੇ ਨਾਲ ਹੀ ਇਨ੍ਹਾਂ ਪਿੰਡਾਂ ‘ਚ ਦੁਬਾਰਾ ਨਾਮਜ਼ਦਗੀਆਂ ਦਾਖਲ ਹੋ ਸਕਦੀਆਂ ਹਨ |
ਦਰਅਸਲ, ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਉਕਤ ਪਟੀਸ਼ਨਾਂ ਸੰਬੰਧੀ 1 ਘੰਟੇ ‘ਚ ਜਵਾਬ ਮੰਗਿਆ ਸੀ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁੱਛਿਆ ਕਿ ਪੰਜਾਬ ਚੋਣ ਅਧਿਕਾਰੀ ਰਾਜਕੁਮਾਰ ਚੌਧਰੀ ਨੂੰ ਕਿਸ ਆਧਾਰ ‘ਤੇ ਨਿਯੁਕਤ ਕੀਤਾ ਹੈ। ਹਾਈਕੋਰਟ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ- ਕੀ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ? ਕੀ ਪੰਜਾਬ ਸਰਕਾਰ ਸਹੀ ਢੰਗ ਨਾਲ ਪੰਚਾਇਤੀ ਚੋਣਾਂ ਕਰਵਾਉਣ ਲਈ ਤਿਆਰ ਹੈ, ਨਹੀਂ ਤਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਕੋਈ ਹੁਕਮ ਜਾਰੀ ਕਰੇਗਾ |