10 ਅਕਤੂਬਰ 2204: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੇ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਪੁਲਿਸ ਦੇ ਵਲੋਂ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਪੁਲਿਸ ਨੇ 2 ਵੱਖ-ਵੱਖ ਆਪ੍ਰੇਸ਼ਨਾਂ ਵਿੱਚ 3 ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਹੋਏ ਕਾਬੂ ਕੀਤਾ ਹੈ। ਉਥੇ ਹੀ ਇਹ ਵੀ ਜਾਣਕਾਰੀ ਮਿਲੀ ਹੈ ਕਿ ਫੜੇ ਗਏ ਵਿਅਕਤੀ ਅਪਰਾਧਿਕ ਗਰੋਹਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਹੇ ਸਨ। ਮੁਲਜ਼ਮਾਂ ਕੋਲੋਂ ਅੱਠ ਪਿਸਤੌਲ, 17 ਕਾਰਤੂਸ ਅਤੇ ਚਾਰ ਮੈਗਜ਼ੀਨ ਬਰਾਮਦ ਹੋਏ ਹਨ।
ਦੱਸ ਦੇਈਏ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਅਤੇ ਅੱਗੇ ਅਤੇ ਪਿਛੜੇ ਦੋਹਾਂ ਤਰ੍ਹਾਂ ਦੇ ਸਬੰਧਾਂ ਦੀ ਪਾਲਣਾ ਕਰਦੇ ਹੋਏ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕੰਮ ਕਰ ਰਹੀ ਹੈ। ਇਹ ਜੋ ਵੱਡੀ ਸਫ਼ਲਤਾ ਪੁਲਿਸ ਦੇ ਵੱਲੋਂ ਹਾਸਲ ਕੀਤੀ ਗਈ ਹੈ ਇਸ ਬਾਰੇ DGP ਗੌਰਵ ਯਾਦਵ ਦੇ ਵਲੋਂ ਜਾਣਕਰੀ ਸਾਂਝੀ ਕੀਤੀ ਗਈ ਹੈ|
DGP ਗੌਰਵ ਯਾਦਵ ਨੇ X ‘ਤੇ ਜਾਣਕਾਰੀ ਸਾਂਝੀ ਕਰਦੇ ਲਿਖਿਆ- ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਨਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਵੱਖ-ਵੱਖ ਆਪ੍ਰੇਸ਼ਨਾਂ ਵਿੱਚ 3 ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਹੋਏ ਕਾਬੂ ਕੀਤਾ ਹੈ। ਫੜੇ ਗਏ ਵਿਅਕਤੀ ਅਪਰਾਧਿਕ ਗਰੋਹਾਂ ਨੂੰ ਮਾਲੀ ਸਹਾਇਤਾ ਪ੍ਰਦਾਨ ਕਰ ਰਹੇ ਸਨ।
ਰਿਕਵਰੀ: 8 ਪਿਸਤੌਲਾਂ ਸਮੇਤ 17 ਜਿੰਦਾ ਕਾਰਤੂਸ ਅਤੇ 4 ਮੈਗਜ਼ੀਨਾਂ
ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਅਤੇ ਅੱਗੇ ਅਤੇ ਪਿਛੜੇ ਦੋਹਾਂ ਤਰ੍ਹਾਂ ਦੇ ਸਬੰਧਾਂ ਦੀ ਪਾਲਣਾ ਕਰਦੇ ਹੋਏ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕੰਮ ਕਰ ਰਹੀ ਹੈ।