10 ਅਕਤੂਬਰ 2024: ਮੋਗਾ ਦੇ ਨੈਸਲੇ ਡਾਇਰੀ ਦੇ ਨਾਲ ਜਾਣ ਵਾਲੀ ਲਿੰਕ ਰੋਡ ਉੱਪਰ ਇੱਕ ਕਾਰ ਨੂੰ ਭਿਆਨਕ ਅੱਗ ਲੱਗ ਗਈ, ਅਤੇ ਰਾਹ ਜਾਂਦੇ ਵਿਅਕਤੀ ਵੱਲੋਂ ਉਸਦੀ ਸੂਚਨਾ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਦਿੱਤੀ ਗਈ, ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਅੱਗ ਤੇ ਬੜੀ ਮੁਸ਼ਕਿਲ ਨਾਲ ਕਾਬੂ ਪਾਇਆ|
ਉੱਥੇ ਹੀ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਦੇ ਅਧਿਕਾਰੀ ਜਗਤਾਰ ਸਿੰਘ ਨੇ ਕਿਹਾ ਕਿ ਸਾਨੂੰ ਇੱਕ ਵਿਅਕਤੀ ਦੁਆਰਾ ਸੂਚਿਤ ਕੀਤਾ ਗਿਆ ਸੀ ਕਿ ਨੈਸਲੇ ਦੇ ਬੁੱਕਣ ਵਾਲਾ ਰੋਡ ਦੇ ਉੱਪਰ ਇੱਕ ਕਾਰ ਨੂੰ ਅੱਗ ਲੱਗੀ ਹੋਈ ਹੈ, ਉਥੇ ਹੀ ਉਹਨਾਂ ਨੇ ਕਿਹਾ ਕਿ ਅਸੀਂ ਜਦੋਂ ਇੱਥੇ ਪਹੁੰਚੇ ਤਾਂ ਕਾਰ ਸਵਾਰ ਮੌਕੇ ਤੋਂ ਫਰਾਰ ਸਨ ਦੱਸਿਆ ਜਾ ਰਿਹਾ ਕਿ ਉਹ ਤਿੰਨ ਵਿਅਕਤੀ ਜਦੋਂ ਕਾਰ ਨੂੰ ਅੱਗ ਲੱਗੀ ਤਾਂ ਮੌਕੇ ਤੋਂ ਫਰਾਰ ਹੋ ਗਏ ਅਸੀਂ ਦੋ ਗੱਡੀਆਂ ਰਾਹੀਂ ਅੱਗ ਤੇ ਕਾਬੂ ਪਾਇਆ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੌਕੇ ਤੇ ਪੁਲਿਸ ਪਹੁੰਚ ਗਈ ਹੈ
ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏ.ਐਸ.ਆਈ ਗੁਰਦੀਪ ਸਿੰਘ ਨੇ ਕਿਹਾ ਕਿ ਸਾਨੂੰ ਫਾਇਰ ਬ੍ਰਿਗੇਡ ਦੇ ਅਧਿਕਾਰੀ ਜਗਤਾਰ ਸਿੰਘ ਤੋਂ ਸੂਚਨਾ ਮਿਲੀ ਸੀ ਕਿ ਬੁੱਕਣ ਵਾਲਾ ਰੋਡ ਤੇ ਇੱਕ ਕਾਰ ਨੂੰ ਅੱਗ ਲੱਗੀ ਹੈ ਕਾਰ ਸਵਾਰ ਮੌਕੇ ਤੋਂ ਫ਼ਰਾਰ ਹਨ ਅਸੀਂ ਮੌਕੇ ਤੇ ਪਹੁੰਚੇ ਅਤੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ|
ਰਿਪੋਰਟਰ: ਸੰਜੀਵ ਕੁਮਾਰ ਅਰੋੜਾ