ਠੰਡ

Weather: ਪੰਜਾਬ ‘ਚ ਕਿਸੇ ਵੀ ਸਮੇਂ ਠੰਡ ਦੇ ਸਕਦੀ ਹੈ ਦਸਤਕ, ਮੌਸਮ ਵਿਭਾਗ ਨੇ ਕੀਤਾ ਅਲਰਟ

12 ਅਕਤੂਬਰ 2024: ਮਾਨਸੂਨ ਦੇ ਜਾਣ ਤੋਂ ਬਾਅਦ ਹੁਣ ਪੰਜਾਬ ਦਾ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਦਿਨ ਵੇਲੇ ਗਰਮੀ ਅਤੇ ਸਵੇਰ, ਸ਼ਾਮ ਨੂੰ ਹਲਕੀ ਠੰਡ ਮਹਿਸੂਸ ਹੁੰਦੀ ਹੈ। ਉੱਥੇ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਇੱਕ ਹਫ਼ਤੇ ਤੱਕ ਕਿਸੇ ਵੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਕਾਰਨ ਪੰਜਾਬ ਦੇ ਲੋਕਾਂ ਨੂੰ ਦਿਨ ਵੇਲੇ ਗਰਮੀ ਦਾ ਸਾਹਮਣਾ ਕਰਨਾ ਪਵੇਗਾ ਅਤੇ ਇੱਕ ਹਫ਼ਤੇ ਤੱਕ ਦਿਨ ਦੇ ਤਾਪਮਾਨ ਵਿੱਚ ਕੋਈ ਖਾਸ ਗਿਰਾਵਟ ਨਹੀਂ ਆਵੇਗੀ ਪਰ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਜਾਵੇਗੀ। ਅਤੇ ਇੱਕ ਹਫਤੇ ਬਾਅਦ ਪੰਜਾਬ ਵਿੱਚ ਕਿਸੇ ਵੀ ਸਮੇਂ ਠੰਡ ਦਸਤਕ ਦੇ ਸਕਦੀ ਹੈ।

 

ਮੌਸਮ ਵਿਭਾਗ ਮੁਤਾਬਕ 21 ਤੋਂ 22 ਅਕਤੂਬਰ ਤੱਕ ਦਿਨ ਦੇ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਆਮਤੌਰ ‘ਤੇ ਉੱਤਰ ਭਾਰਤ ‘ਚ ਅਕਤੂਬਰ ਦੇ ਦੂਜੇ ਹਫਤੇ ਤੋਂ ਤਾਪਮਾਨ ਡਿੱਗਣਾ ਸ਼ੁਰੂ ਹੋ ਜਾਂਦਾ ਹੈ ਅਤੇ ਨਵੰਬਰ ਦੇ ਪਹਿਲੇ ਹਫਤੇ ਤੋਂ ਠੰਡ ਸ਼ੁਰੂ ਹੋ ਜਾਂਦੀ ਹੈ।

Scroll to Top