Jalandhar

Punjab: ਜਲੰਧਰ ‘ਚ ਭਲਕੇ ਬੰਦ ਰਹਿਣਗੇ ਸਕੂਲ, ਕਾਲਜ਼ ਤੇ ਸਰਕਾਰੀ ਦਫ਼ਤਰ

ਚੰਡੀਗੜ੍ਹ, 14 ਅਕਤੂਬਰ 2024: ਜਲੰਧਰ (Jalandhar) ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ 16 ਅਕਤੂਬਰ 2024 ਨੂੰ ਦੁਪਹਿਰ 2 ਵਜੇ ਤੋਂ ਬਾਅਦ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ | ਦਰਅਸਲ, ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਹਾੜੇ ਦੇ ਸੰਬੰਧੀ 16 ਅਕਤੂਬਰ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਲੈ ਕੇ ਇਹ ਫੈਸਲਾ ਲਿਆ ਹੈ |

ਇਸਦੇ ਚੱਲਦੇ ਜਲੰਧਰ (Jalandhar) ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ (ਸਕੂਲ, ਕਾਲਜ ਅਤੇ ਆਈ.ਟੀ.ਆਈ.) ‘ਚ ਦੁਪਹਿਰ 2 ਵਜੇ ਤੋਂ ਬਾਅਦ ਛੁੱਟੀ ਰਹੇਗੀ। ਜਾਰੀ ਹੁਕਮਾਂ ਅਨੁਸਾਰ 16 ਅਕਤੂਬਰ ਨੂੰ ਜਲੰਧਰ ਸ਼ਹਿਰ ‘ਚ ਸ਼ੋਭਾ ਯਾਤਰਾ ਕੱਢੀ ਜਾਣੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਇਹ ਹੁਕਮ ਦਿੱਤੇ ਹਨ।

ਦੂਜੇ ਪਾਸੇ ਪੰਜਾਬ ਚੋਣਾਂ ਕਾਰਨ ਸੂਬੇ ‘ਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਅਜਿਹੇ ‘ਚ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ ਅਤੇ ਦਫ਼ਤਰ ਬੰਦ ਰਹਿਣਗੇ।

Scroll to Top