Panchayat elections

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸੰਬੰਧੀ ਦਿੱਤੇ ਫੈਸਲੇ ‘ਤੇ CM ਭਗਵੰਤ ਮਾਨ ਨੇ ਕੀਤਾ ਧੰਨਵਾਦ

ਚੰਡੀਗੜ੍ਹ, 14 ਅਕਤੂਬਰ, 2024: ਪੰਚਾਇਤੀ ਚੋਣਾਂ (Panchayat elections) ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਅੱਜ ਸੁਣਵਾਈ ਹੋਈ ਹੈ । ਇਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਰਿਜ਼ਰਵ ਵਾਰਡ ਬੰਦ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸਦੇ ਨਾਲ ਹੀ ਹੁਣ ਸੂਬੇ ‘ਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ ਅਤੇ ਭਲਕੇ ਨਿਰਧਾਰਿਤ ਸਮੇਂ ‘ਤੇ ਵੋਟਿੰਗ ਹੋਵੇਗੀ |

ਇਸ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕੀਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ‘ਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਿਆ ਹੈ | ਕੱਲ੍ਹ 15 ਅਕਤੂਬਰ ਨੂੰ ਪੰਜਾਬ ਦੇ ‘ਚ ਪੰਚਾਇਤੀ ਚੋਣਾਂ ਹੋਣਗੀਆਂ |

Read more: Punjab: ਹਾਈ ਕੋਰਟ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਸੁਣਾਇਆ ਅਹਿਮ ਫੈਸਲਾ

ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਭਲਕੇ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓਣ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣਨ ਦੀ ਅਪੀਲ ਕੀਤੀ ਹੈ, ਤਾਂ ਜੋ ਉਹ ਪਿੰਡਾਂ ਦੇ ਵਿਕਾਸ ਦੇ ‘ਚ ਯੋਗਦਾਨ ਪਾ ਸਕਣ | ਇਸਦੇ ਨਾਲ ਹੀ ਮੁਖ ਮੰਤਰੀ ਮਾਨ ਨੇ ਪੰਚਾਇਤੀ ਚੋਣਾਂ (Panchayat elections) ਲੜ ਰਹੇ ਉਮੀਦਵਾਰ ਮੈਂਬਰ ਜਾਂ ਸਰਪੰਚਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ |

Read More: CM ਭਗਵੰਤ ਮਾਨ ਦੀ ਕੇਂਦਰੀ ਮੰਤਰੀ ਨਾਲ ਮੁਲਾਕਾਤ, ਕੇਂਦਰ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਜਿਕਰਯੋਗ ਹੈ ਕਿ ਹਾਈ ਕੋਰਟ ਨੇ ਰਿਜ਼ਰਵ ਵਾਰਡ ਬੰਦ ਕਰਨ ਦੇ ਸਾਰੇ ਕੇਸਾਂ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਜਿਸ ਤਰ੍ਹਾਂ ਵਾਰਡ ਬਣਾਏ ਅਤੇ ਰਾਖਵੇਂ ਕੀਤੇ ਹਨ, ਉਸੇ ਤਰ੍ਹਾਂ ਚੋਣਾਂ ਕਰਵਾਈਆਂ ਜਾਣਗੀਆਂ। ਇਸਦੇ ਨਾਲ ਹੀ 700 ਤੋਂ ਵੱਧ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ | ਇਸ ਤੋਂ ਇਲਾਵਾ ਹਾਈ ਕੋਰਟ ਨੇ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ।

Scroll to Top