ਚੰਡੀਗੜ੍ਹ, 14 ਅਕਤੂਬਰ, 2024: ਪੰਜਾਬ ਸਰਕਾਰ ਵੱਲੋਂ ਪੰਚਾਇਤੀ ਚੋਣਾਂ (Panchayat Elections) ਦੇ ਮੱਦੇਨਜ਼ਰ ਕੱਲ੍ਹ ਯਾਨੀ 15 ਅਕਤੂਬਰ 2024 ਨੂੰ ਪੰਜਾਬ ਦੇ ਸਾਰੇ ਸੇਵਾ ਕੇਂਦਰਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ | ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਪੰਜਾਬ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਕਰਮਚਾਰੀ ਪੰਚਾਇਤੀ ਚੋਣਾਂ (Panchayat Elections) ‘ਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨਾਂ ‘ਚ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।
ਫਰਵਰੀ 12, 2026 12:13 ਪੂਃ ਦੁਃ




